Home / Punjabi News / ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਸ਼੍ਰੀਨਗਰ— ਪਾਕਿਸਤਾਨ ਨੇ ਇਕ ਵਾਰ ਫਿਰ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ‘ਚ ਇਕ ਨਾਗਰਿਕ ਦੀ ਮੌਤ ਹੋ ਗਈ। ਇਲਾਕੇ ‘ਚ ਗੋਲੀਬਾਰੀ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸਵੇਰੇ ਪੁੰਛ ਦੇ ਮੱਲਤੀ ਸੈਕਟਰ ‘ਚ ਪਾਕਿਸਤਾਨ ਵੱਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।
ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਮੂੰਹਤੋੜ ਜਵਾਬ ਦਿੱਤਾ। ਪਾਕਿਸਤਾਨ ਸੈਨਿਕਾਂ ਨੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਵੀ ਸੁੱਟੇ। ਇਸ ਦੌਰਾਨ ਕੁਝ ਗੋਲੇ ਰਿਹਾਇਸ਼ੀ ਇਲਾਕਿਆਂ ‘ਚ ਜਾ ਡਿੱਗੇ, ਜਿਸ ਦੀ ਵਜ੍ਹਾ ਨਾਲ ਇਨ੍ਹਾਂ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਮੁਹੰਮਦ ਇਕਬਾਲ (20) ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨੀਂ ਪਹਿਲਾਂ ਹੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਸੀ ਕਿ ਰਮਜਾਨ ਅਤੇ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਕੇਂਦਰ ਸਰਕਾਰ ‘ਚ ਇਕਤਰਫਾ ਜੰਗਬੰਦੀ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਮੁਸੀਬਤਾਂ ਵਧਦੀਆਂ ਹੀ ਹਨ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …