ਲਾਹੌਰ, 30 ਜਨਵਰੀ
ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਕੁਰੈਸ਼ੀ ਨੇ ਕਿਹਾ, ‘ਇਮਰਾਨ ਖਾਨ ਸਾਰੀਆਂ 33 ਸੰਸਦੀ ਸੀਟਾਂ ‘ਤੇ ਪੀਟੀਆਈ ਦੇ ਇਕਲੌਤੇ ਉਮੀਦਵਾਰ ਹੋਣਗੇ।’
Source link
Asian Tribune Your Multilingual Newspaper covering World and local news News