Home / Punjabi News / ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਰਵੇਲ ਸਿੰਘ ਭਿੰਡਰ

ਪਟਿਆਲਾ, 11 ਮਾਰਚ

ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਾਵਰ ਮੈਨੇਜਮੈਂਟ ਵੱਲੋਂ ਰਿਲਾਇੰਸ ਜੀਓ ਦੇ ਮੋਬਾਈਲ ਸਿੰਮ ਦੇਣ ਦੀ ਕੀਤੀ ਜਾ ਰਹੀ ਵਿਵਸਥਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵੱਲੋਂ 13 ਮਾਰਚ ਨੂੰ ਲੁਧਿਆਣਾ ‘ਚ ਬੈਠਕ ਸੱਦ ਲਈ ਹੈ। ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ, ਐਂਪਲਾਈਜ਼ ਫੈਡਰੇਸ਼ਨ (ਫਲਜੀਤ), ਥਰਮਲਜ਼ ਐਂਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਹੈਡ ਆਫਿਸ ਐਂਪਲਾਈਜ਼ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਅਤੇ ਪੰਜਾਬ ਰਾਜ ਬਿਜਲੀ ਮਜਦੂਰ ਸੰਘ ਦੇ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਕਮਲਜੀਤ ਸਿੰਘ, ਕੌਰ ਸਿੰਘ ਸੋਹੀ, ਰਵੇਲ ਸਿੰਘ ਸਹਾਏਪੁਰ, ਅਸ਼ੋਕ ਕੁਮਾਰ ਸ਼ਰਮਾ, ਅਵਤਾਰ ਸਿੰਘ ਕੈਂਥ, ਬਲਵਿੰਦਰ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਦੁਬਾਲਾ ਨੇ ਸਾਂਝੇ ਬਿਆਨ ਰਾਹੀਂ ਪਾਵਰਕੌਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨੂੰ ਵੋਡਾਫੋਨ ਦੀ ਥਾਂ ਜੀਓ ਦੇ ਸਿੰਮ ਦੇਣ ਦੇ ਫੈਸਲੇ ਦੀ ਸਖਤ ਨਿੰਦਾ ਕੀਤੀ ਤੇ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨ ਅੰਦੋਲਨ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਕੋਵਿਡ-19 ਦੌਰਾਨ ਲਗਾਤਾਰ ਮੁਲਾਜ਼ਮ ਵਿਰੋਧੀ ਫੈਸਲੇ ਲੈ ਰਹੀ ਹੈ। ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਦੂਜੇ ਪਾਸੇ ਸਰਕਾਰੀ ਥਰਮਲ ਪਲਾਟ ਬੰਦ ਕਰਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਮਹਿੰਗੀ ਬਿਜਲੀ ਖਰੀਦ ਕੇ ਖਪਤਕਾਰਾਂ ਦੇ ਬਿਜਲੀ ਰੇਟ ਵਧਾ ਕੇ ਵਾਧੂ ਵਿੱਤੀ ਭਾਰ ਪਾਇਆ ਜਾ ਰਿਹਾ ਹੈ। ਬਠਿੰਡਾ ਥਰਮਲ ਪਲਾਟ ਦੀ 1764 ਏਕੜ ਜ਼ਮੀਨ ਇੱਕ ਰੁਪਏ ‘ਤੇ 99 ਸਾਲਾਂ ਲਈ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਜੇ ਮੈਨੇਜਮੈਂਟ ਸਿੰਮ ਬਦਲਣੇ ਚਾਹੁੰਦੀ ਹੈ ਤਾਂ ਬੀਐੱਸਐੱਨਐੱਲ ਦੇ ਦਿੱਤੇ ਜਾਣ। ਸ੍ਰੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਪਾਵਰਕੌਮ ਦੇ ਇਸ ਫੈਸਲੇ ਵਿਰੁੱਧ ਐਕਸ਼ਨ ਉਲੀਕਣ ਲਈ ਜੁਆਇੰਟ ਫੋਰਮ ਦੀ ਫੌਰੀ ਮੀਟਿੰਗ 13 ਮਾਰਚ ਨੂੰ ਲੁਧਿਆਣਾ ਵਿਖੇ ਸੱਦ ਲਈ ਗਈ ਹੈ। ਪੀਐੱਸਈਬੀਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਵੀ ਵੋਡਾਫੋਨ ਦੇ ਸਿੰਮ ਦੀ ਬਜਾਏ ਹੁਣ ਜੀਓ ਸਿੰਮ ਦੀ ਵਿਵਸਥਾ ਕਰਨ ਖ਼ਿਲਾਫ਼ ਵੱਖਰੇ ਤੌਰ ‘ਤੇ ਮੋਰਚਾ ਖੋਲਿਆ ਹੈ। ਐਸੋਸੀਏਸ਼ਨ ਦੇ ਸਕੱਤਰ ਜਨਰਲ ਅਜੇਪਾਲ ਸਿੰਘ ਅਟਵਾਲ ਨੇ ਆਖਿਆ ਕਿ ਪਾਵਰਕੌਮ ਮੈਨੇਜਮੈਂਟ ਪਹਿਲਾਂ ਹੀ ਮੋਬਾਈਲ ਸੈੱਟ ‘ਤੇ ਹੋਣ ਵਾਲੇ ਖਰਚੇ ਨੂੰ ਮੁਲਾਜ਼ਮਾਂ ਸਿਰ ਮੜ ਰਿਹਾ ਹੈ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …