Home / Punjabi News / ਪਿਛਲੇ 24 ਘੰਟਿਆਂ ‘ਚ ਕੋਰੋਨਾ ਨੇ ਢਾਹਿਆ ਸਭ ਤੋਂ ਵੱਧ ਕਹਿਰ, 3900 ਤੋਂ ਵੱਧ ਮਾਮਲੇ, 195 ਮੌਤਾਂ

ਪਿਛਲੇ 24 ਘੰਟਿਆਂ ‘ਚ ਕੋਰੋਨਾ ਨੇ ਢਾਹਿਆ ਸਭ ਤੋਂ ਵੱਧ ਕਹਿਰ, 3900 ਤੋਂ ਵੱਧ ਮਾਮਲੇ, 195 ਮੌਤਾਂ

ਪਿਛਲੇ 24 ਘੰਟਿਆਂ ‘ਚ ਕੋਰੋਨਾ ਨੇ ਢਾਹਿਆ ਸਭ ਤੋਂ ਵੱਧ ਕਹਿਰ, 3900 ਤੋਂ ਵੱਧ ਮਾਮਲੇ, 195 ਮੌਤਾਂ

ਕੋਰੋਨਾਵਾਇਰਸ ਨੇ ਪਿਛਲੇ 24 ਘੰਟਿਆ ‘ਚ ਸਭ ਤੋਂ ਵੱਧ ਕਹਿਰ ਢਾਹਿਆ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪੌਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਕਈ 200 ਦੇ ਕਰੀਬ ਲੋਕਾਂ ਦੀ ਮੌਤ ਦੀ ਖਬਰ ਹੈ

ਨਵੀਂ ਦਿੱਲੀ: ਕੋਰੋਨਾਵਾਇਰਸ ਨਾਲ ਨਜਿੱਠਣ ਤੇ ਲੌਕਡਾਉਨ ਦੀ ਸਥਿਤੀ ਨੂੰ ਸੁਧਾਰਨ ਲਈ ਮੰਗਲਵਾਰ ਨੂੰ ਸਿਹਤ ਤੇ ਗ੍ਰਹਿ ਮੰਤਰਾਲੇ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੁਨਿਆ ਸਲੀਲਾ ਸ੍ਰੀਵਾਸਤਵ ਨੇ ਕਿਹਾ ਕਿ ਪੰਜ ਤੋਂ ਵੱਧ ਲੋਕ ਇਕੋ ਸਮੇਂ ਦੁਕਾਨ ਨਹੀਂ ਜਾ ਸਕਣਗੇ। ਕਿਸੇ ਵੀ ਵਿਆਹ ਵਿੱਚ 50 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ।
ਅੰਤਿਮ ਰਸਮਾਂ ਤੇ ਸਸਕਾਰ ਵਿੱਚ ਵੀ 20 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ ਹਨ। ਹਰ ਇੱਕ ਨੂੰ ਮਾਸਕ ਲਗਾਉਣਾ ਚਾਹੀਦਾ ਹੈ। ਜਨਤਕ ਥਾਵਾਂ ਤੇ ਦੋ ਗਜ ਦੀ ਦੂਰੀ ਜ਼ਰੂਰੀ ਹੈ। ਦਫਤਰਾਂ ਵਿੱਚ ਵੱਡੀਆਂ ਮੀਟਿੰਗਾਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਵੇਲੇ ਕੰਮ ਕਰ ਰਹੇ ਦਫਤਰਾਂ ਨੂੰ ਕਰਮਚਾਰੀਆਂ ਦੀ ਥਰਮਲ ਸਕੈਨਿੰਗ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇੰਚਾਰਜ ਨੂੰ ਫੇਸ ਮਾਸਕ ਅਤੇ ਸੈਨੀਟਾਈਜ਼ਰ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸਰੀਰਕ ਦੂਰੀ ਦੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕਰਮਚਾਰੀ ਅਰੋਗਿਆ ਸੇਤੂ ਐਪ ‘ਤੇ ਰਜਿਸਟਰ ਹੋਣਾ ਲਾਜ਼ਮੀ ਹਨ।

ਇਸ ਮੌਕੇ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾਵਾਇਰਸ ਦੇ 12,727 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਦੇਸ਼ ਵਿੱਚ ਹੁਣ ਤਕ 46,433 ਕੋਰੋਨਾ ਸਕਾਰਾਤਮਕ ਮਰੀਜ਼ ਸਾਹਮਣੇ ਆ ਚੁੱਕੇ ਹਨ। 24 ਘੰਟਿਆਂ ਵਿੱਚ ਕੋਰੋਨਾ ਦੇ 3900 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 1568 ਲੋਕਾਂ ਦੀ ਮੌਤ ਹੋ ਚੁੱਕੀ ਹੈ। 24 ਘੰਟਿਆਂ ਵਿੱਚ 195 ਲੋਕਾਂ ਦੀ ਮੌਤ ਹੋ ਗਈ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …