Home / Punjabi News / ਪਿੰਡ ਖਵਾਸਪੁਰ ’ਚ ਦਿਨ-ਦਿਹਾੜੇ ਤਾਬੜ-ਤੋੜ ਗੋਲੀਆਂ ਚੱਲੀਆਂ, ਇਕ ਮੌਤ ਤੇ ਦੋ ਗੰਭੀਰ ਜ਼ਖ਼ਮੀ

ਪਿੰਡ ਖਵਾਸਪੁਰ ’ਚ ਦਿਨ-ਦਿਹਾੜੇ ਤਾਬੜ-ਤੋੜ ਗੋਲੀਆਂ ਚੱਲੀਆਂ, ਇਕ ਮੌਤ ਤੇ ਦੋ ਗੰਭੀਰ ਜ਼ਖ਼ਮੀ

ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 23 ਦਸੰਬਰ
ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਖਵਾਸਪੁਰ ਵਿਖੇ ਰੰਜਿਸ਼ ਕਾਰਨ ਇੱਕ ਧਿਰ ਵੱਲੋਂ ਦੂਜੀ ’ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਕਾਰ ’ਤੇ ਸਵਾਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਏ, ਜਿਨ੍ਹਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਪੀੜਤ ਧਿਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਹਨ। ਇਕ ਦਿਨ ਪਹਿਲਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆ ਸਨ ਅਤੇ ਅੱਜ ਹਮਲਾਵਰਾਂ ਵੱਲੋਂ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਗੋਲੀਬਾਰੀ ਦੌਰਾਨ ਬਲਵਿੰਦਰ ਸਿੰਘ (55) ਉਰਫ਼ ਕਾਲਾ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੋ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

The post ਪਿੰਡ ਖਵਾਸਪੁਰ ’ਚ ਦਿਨ-ਦਿਹਾੜੇ ਤਾਬੜ-ਤੋੜ ਗੋਲੀਆਂ ਚੱਲੀਆਂ, ਇਕ ਮੌਤ ਤੇ ਦੋ ਗੰਭੀਰ ਜ਼ਖ਼ਮੀ appeared first on punjabitribuneonline.com.


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …