Home / Punjabi News / ਪੁਲਵਾਮਾ ਹਮਲਾ : ਕਤਰ ਨੇ ਪੀ. ਐੱਮ. ਮੋਦੀ ਨਾਲ ਸਾਂਝਾ ਕੀਤਾ ਦੁੱਖ

ਪੁਲਵਾਮਾ ਹਮਲਾ : ਕਤਰ ਨੇ ਪੀ. ਐੱਮ. ਮੋਦੀ ਨਾਲ ਸਾਂਝਾ ਕੀਤਾ ਦੁੱਖ

ਪੁਲਵਾਮਾ ਹਮਲਾ : ਕਤਰ ਨੇ ਪੀ. ਐੱਮ. ਮੋਦੀ ਨਾਲ ਸਾਂਝਾ ਕੀਤਾ ਦੁੱਖ

ਦੋਹਾ  :  ਕਤਰ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸ਼ੇਖ ਅਬਦੁੱਲਾ ਬਿਨ ਨਾਸੀਰ ਬਿਨ ਖਲੀਫਾ ਅਲ-ਥਾਨੀ ਨੇ ਪੁਲਵਾਮਾ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਮਦਰਦੀ ਭਰਿਆ ਸੰਦੇਸ਼ ਭੇਜਿਆ ਹੈ। ਕਤਰ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਭੇਜੇ ਸੰਦੇਸ਼ ਵਿਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਅੰਜ਼ਾਮ ਦਿੱਤੇ ਗਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਜ਼ਖਮੀ ਜਵਾਨਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਕਤਰ ਦੇ ਪ੍ਰਧਾਨ ਮੰਤਰੀ ਤੋਂ ਇਲਾਵਾ ਦੁਨੀਆ ਭਰ ਦੇ ਨੇਤਾਵਾਂ ਨੇ ਹਮਦਰਦੀ ਜ਼ਾਹਰ ਕਰਦੇ ਹੋਏ ਅੱਤਵਾਦ ਦਾ ਸਾਹਮਣਾ ਕਰਨ ਲਈ ਆਪਣਾ ਸਹਿਯੋਗ ਦੇਣ ਦੀ ਗੱਲ ਆਖੀ ਹੈ।

ਦੱਸਣਯੋਗ ਕਿ 14 ਫਰਵਰੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਜਵਾਨਾਂ ਦੀ ਗੱਡੀ ‘ਤੇ ਆਈ. ਈ. ਡੀ. ਨਾਲ ਧਮਾਕਾ ਕੀਤਾ, ਜਿਸ ਕਾਰਨ 40 ਜਵਾਨ ਸ਼ਹੀਦ ਹੋ ਗਏ ਅਤੇ ਕੁਝ ਜਵਾਨ ਜ਼ਖਮੀ ਹੋ ਗਏ। ਇਸ ਹਮਲੇ ਨੂੰ ਲੈ ਕੇ ਦੇਸ਼ ਭਰ ਵਿਚ ਗੁੱਸਾ ਹੈ।

 

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …