Home / Punjabi News / ਪੁਲਵਾਮਾ ਹਮਲਾ: ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 20 ਲੱਖ ਰੁਪਏ ਮੁਆਵਜ਼ਾ

ਪੁਲਵਾਮਾ ਹਮਲਾ: ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 20 ਲੱਖ ਰੁਪਏ ਮੁਆਵਜ਼ਾ

ਪੁਲਵਾਮਾ ਹਮਲਾ: ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 20 ਲੱਖ ਰੁਪਏ ਮੁਆਵਜ਼ਾ

ਸ਼ਿਮਲਾ— ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਹਮਲੇ ‘ਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਸ਼੍ਰੀ ਠਾਕੁਰ ਨੇ ਵਿਧਾਨ ਸਭਾ ‘ਚ ਦੱਸਿਆ ਕਿ ਹਮਲੇ ‘ਚ ਸ਼ਹੀਦ ਹੋਏ 44 ਜਵਾਨਾਂ ‘ਚੋਂ ਇਕ ਜਵਾਨ ਤਿਲਕ ਰਾਜ (30) ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਜਵਾਲੀ ਇਲਾਕੇ ਤੋਂ ਹੈ।
ਉਨ੍ਹਾਂ ਨੇ ਸ਼ਹੀਦ ਜਵਾਨ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਇਸ ਤੋਂ ਪਹਿਲਾਂ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਪ੍ਰਸਤਾਵ ਰੱਖ ਕੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਹਮਲੇ ‘ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਰੋਧੀ ਧਿਰ ਸਮੇਤ ਪੂਰੇ ਸਦਨ ਨੇ ਇਕ ਆਵਾਜ਼ ‘ਚ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਬਾਅਦ ‘ਚ ਸਦਨ ‘ਚ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕੀਤੀ ਗਈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …