ਚੰਡੀਗੜ,: ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ।
ਇਸ ਬਾਰੇ ਖੁਲਾਸਾ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ•ਾਂ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਉਹ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ ‘ਤੇ ਜਾਣਾ ਸੀ ਪਰੰਤੂ ਪਾਕਿਸਤਾਨ ਦੇ ਅੱਤਵਾਦੀ ਜਥੇਬੰਦੀ ਜੈਸ਼-ਏ-ਮਹੁੰਮਦ ਵਲੋਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਕੀਤੇ ਹਮਲੇ ਵਿਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ•ਾਂ ਇਹ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਉਨ•ਾਂ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ•ਾਂ ਕਿਹਾ ਕਿ ਭਾਰਤ ਵਿਸ਼ਵ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਜਿਸ ਦੀ ਏਕਤਾ ਤੇ ਸਦਭਾਵਨਾ ਦੀ ਤਾਕਤ ਅੱਗੇ ਇਹ ਸੰਗਠਨ ਆਪਣੇ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿਚ ਕਦੇ ਸਫਲ ਨਹੀਂ ਹੋ ਸਕਦੇ।
ਉਨ•ਾਂ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਸ਼ਹੀਦ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋੱਢਾ ਜੋੜ ਕੇ ਖੜ•ਾ ਹੈ।ਇਸ ਹਮਲੇ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤੇ ਗਿਆ ਜਿਸ ਨੂੰ ਸਾਰੀਆਂ ਰਾਜਸੀ ਧਿਰਾਂ ਨੇ ਸਮਰਥਨ ਦੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
Check Also
Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼
Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …
Asian Tribune Your Multilingual Newspaper covering World and local news News