Home / Punjabi News / ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਜਲੰਧਰ ‘ਚ ਨਵੇਂ ਪੁਲਿਸ ਕਮਿਸ਼ਨ ਨੇ ਸੰਭਾਲਿਆ ਅਹੁਦਾ; ਨਾਲ ਹੀ ਜਾਰੀ ਕੀਤੇ ਸਖ਼ਤ ਹੁਕਮ…

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਜਲੰਧਰ ‘ਚ ਨਵੇਂ ਪੁਲਿਸ ਕਮਿਸ਼ਨ ਨੇ ਸੰਭਾਲਿਆ ਅਹੁਦਾ; ਨਾਲ ਹੀ ਜਾਰੀ ਕੀਤੇ ਸਖ਼ਤ ਹੁਕਮ…

Punjab News: ਜਲੰਧਰ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਦੱਸ ਦੇਈਏ ਕਿ ਨਵੇਂ ਪੁਲਿਸ ਕਮਿਸ਼ਨ ਨੇ ਜ਼ਿਲ੍ਹੇ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਦਰਅਸਲ, ਸਤਿੰਦਰ ਸਿੰਘ ਨੇ ਅੱਜ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ ‘ਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ, ਐੱਸ. ਐੱਚ. ਓਜ਼. ਅਤੇ ਹੋਰ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਤਬਾਦਲੇ ਮਗਰੋਂ ਕਮਿਸ਼ਨਰ ਸਤਿੰਦਰ ਸਿੰਘ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਪੀ. ਪੀ. ਏ) ਫਿਲੌਰ ਵਿਖੇ ਪੁਲਿਸ ਰਿਸਪਾਂਸ ਫੋਰਸ (ਐੱਮ. ਆਰ. ਐੱਸ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਚਾਰਜ ਸੰਭਾਲਣ ਤੋਂ ਬਾਅਦ ਬੋਲੇ…

ਦੱਸ ਦੇਈਏ ਕਿ ਚਾਰਜ ਸੰਭਾਲਣ ਮਗਰੋਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। 1990 ‘ਚ ਪੰਜਾਬ ਪੁਲਿਸ ਵਿੱਚ ਪੁਲਿਸ ਇੰਸਪੈਕਟਰ ਵਜੋਂ ਸ਼ਾਮਲ ਹੋਏ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਜਨਤਾ ਨਾਲ ਤਾਲਮੇਲ ਕਰਕੇ ਕੰਮ ਕਰਕੇ ਅਪਰਾਧ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਗਾਤਾਰ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਯਕੀਨੀ ਬਣਾਉਣ ਲਈ ਨਵੇਂ ਉਪਾਅ ਕੀਤੇ ਜਾਣਗੇ।

ਥਾਣਿਆਂ ‘ਚ ਪਬਲਿਕ ਡੀਲਿੰਗ ਨੂੰ ਵੀ ਸੁਧਾਰਿਆ ਜਾਵੇਗਾ 

ਇਸਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਥਾਣਿਆਂ ‘ਚ ਪਬਲਿਕ ਡੀਲਿੰਗ ਨੂੰ ਵੀ ਸੁਧਾਰਿਆ ਜਾਵੇਗਾ ਅਤੇ ਜਨਤਕ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਮੁੱਖ ਟੀਚਾ ਸ਼ਹਿਰ ‘ਚੋਂ ਅਪਰਾਧ ਨੂੰ ਖ਼ਤਮ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …