Home / Punjabi News / ਪੈਗਾਸਸ ਜਾਂਚ ਮਾਮਲਾ: ਸਹਿਯੋਗ ਨਾ ਕਰਨ ’ਤੇ ਕੇਂਦਰ ਸਰਕਾਰ ਉੱਤੇ ਵਰ੍ਹੇ ਕਪਿਲ ਸਿੱਬਲ

ਪੈਗਾਸਸ ਜਾਂਚ ਮਾਮਲਾ: ਸਹਿਯੋਗ ਨਾ ਕਰਨ ’ਤੇ ਕੇਂਦਰ ਸਰਕਾਰ ਉੱਤੇ ਵਰ੍ਹੇ ਕਪਿਲ ਸਿੱਬਲ

ਨਵੀਂ ਦਿੱਲੀ, 26 ਅਗਸਤ

ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪੈਗਾਸਸ ਜਾਂਚ ਮਾਮਲੇ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਬਾਰੇ ਅੱਜ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਹਿਯੋਗ ਨਾ ਦੇਣਾ ਵੀ ਅਕਸਰ ਕਸੂਰਵਾਰ ਹੋਣ ਦਾ ਸਬੂਤ ਮੰਨਿਆ ਜਾਂਦਾ ਹੈ। ਸ੍ਰੀ ਸਿੱਬਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੀ ਕਮੇਟੀ ਦੇ ਧਿਆਨ ਵਿੱਚ ਆਇਆ ਕਿ ਜਾਂਚ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸਹਿਯੋਗ ਨਹੀਂ ਦਿੱਤਾ। ਪੈਗਾਸਸ ਸਪਾਈਵੇਅਰ ਮਾਮਲੇ ਦੀ ਸੁਣਵਾਈ ਬੀਤੇ ਦਿਨ ਸੁਪਰੀਮ ਕੋਰਟ ਵਿੱਚ ਹੋਈ ਸੀ। ਚੀਫ ਜਸਟਿਸ ਐੱਨ. ਵੀ. ਰਾਮੰਨਾ ਦੇ ਧਿਆਨ ਵਿੱਚ ਵੀ ਆਇਆ ਕਿ ਜਾਂਚ ਕਮੇਟੀ ਨੂੰ ਕੇਂਦਰ ਵੱਲੋਂ ਸਹਿਯੋਗ ਨਹੀਂ ਦਿੱਤਾ। ਇਸ ਸਬੰੰਧ ਵਿੱਚ ਕਪਿਲ ਸਿੱਬਲ ਨੇ ਕਿਹਾ ਕਿ ਵਕਤ ਆ ਗਿਆ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਸਥਿਤੀ ਸਪਸ਼ਟ ਕਰੇ। -ਪੀਟੀਆਈ


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …