Home / Punjabi News / ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ ਤੇ ਆਪਣਾ ਅਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਕੋਲੋਂ ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਗੁਦਰੁਆਰੇ ਨੇ ਪ੍ਰਧਾਨ ਮੰਤਰੀ ਲਈ ‘ਅਖੰਡ ਪਾਠ’ ਰੱਖਿਆ ਹੈ। ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਸਬੰਧ ਵਿੱਚ 15 ਤੋਂ 17 ਸਤੰਬਰ ਤੱਕ ਰੱਖੇ ‘ਅਖੰਡ ਪਾਠ’ ਦੌਰਾਨ ਗੁਰਦੁਆਰੇ ਵੱਲੋਂ ਲੰਗਰ, ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸਿੱਖਾਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ ਤੇ ਅਸ਼ੀਰਵਾਦ ਦਿੱਤਾ। ਵਫ਼ਦ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਦਸਤਾਰ ਸਜਾਈ ਅਤੇ ਉਨ੍ਹਾਂ ਨੂੰ ਸਿਰੋਪਾ ਵੀ ਭੇਟ ਕੀਤਾ। -ਪੀਟੀਆਈ


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …