Home / Punjabi News / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਇਕ ਟਵੀਟ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ‘ਪਰਮਾਤਮਾ ਉਨ੍ਹਾਂ ਨੂੰ ਲੰਮੀ ਤੇ ਸਿਹਤਮੰਦ ਜ਼ਿੰਦਗੀ ਬਖ਼ਸ਼ੇ।’ ਉਧਰ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ”ਮੇਰੇ ਛੋਟੇ ਭਰਾ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। ਪਰਮਾਤਮਾ ਤੁਹਾਨੂੰ ਸਿਹਤਮੰਦ ਜੀਵਨ, ਲੰਮੀ ਉਮਰ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਹੋਰ ਸ਼ਕਤੀ ਦੇੇਵੇ।” ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ਕਰਦਿਆਂ ਕਿਹਾ, ” …ਮੈਂ ਜਦ ਵੀ ਇਸ ਦੁਨੀਆਂ ‘ਤੇ ਆਵਾਂ ਮੇਰਾ ਦੇਸ ਹੋਵੇ ਪੰਜਾਬ…।’


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …