Home / World / ਪ੍ਰਧਾਨ ਮੰਤਰੀ ਮੋਦੀ ਨੇ ਅਮਰਿੰਦਰ ਨੂੰ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਅਤੇ ਜਨਮਦਿਨ ਦੀ ਵਧਾਈ ਦਿੱਤੀ

ਪ੍ਰਧਾਨ ਮੰਤਰੀ ਮੋਦੀ ਨੇ ਅਮਰਿੰਦਰ ਨੂੰ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਅਤੇ ਜਨਮਦਿਨ ਦੀ ਵਧਾਈ ਦਿੱਤੀ

ਪ੍ਰਧਾਨ ਮੰਤਰੀ ਮੋਦੀ ਨੇ ਅਮਰਿੰਦਰ ਨੂੰ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਅਤੇ ਜਨਮਦਿਨ ਦੀ ਵਧਾਈ ਦਿੱਤੀ

2ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ। ਮੋਦੀ ਨੇ ਟਵੀਟ ਕੀਤਾ,”ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਅਤੇ ਪੰਜਾਬ ‘ਚ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।” ਪ੍ਰਧਾਨ ਮੰਤਰੀ ਦਾ ਟਵੀਟ ਅਜਿਹੇ ਸਮੇਂ ਆਇਆ ਹੈ, ਜਦੋਂ ਕਾਂਗਰਸ ਪੰਜਾਬ ‘ਚ ਵੱਡੀ ਜਿੱਤ ਵੱਲ ਵਧ ਰਹੀ ਹੈ। ਪੰਜਾਬ ਚੋਣਾਂ ‘ਚ ਕਾਂਗਰਸ ਨੇ ਸੱਤਾਧਾਰੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੂੰ ਹਰਾ ਦਿੱਤਾ। ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ‘ਤੇ ਵਧਾਈ ਦਿੱਤੀ ਜੋ ਅੱਜ ਯਾਨੀ ਸ਼ਨੀਵਾਰ ਨੂੰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਰਹਿਣ ਦੀ ਕਾਮਨਾ ਕੀਤੀ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …