ਲੰਡਨ, 26 ਫਰਵਰੀ
ਬ੍ਰਿਟੇਨ ਦੇ ਪ੍ਰਿੰਸ ਵਿਲੀਅਮ ਤੇ ਉਸ ਦੀ ਪਤਨੀ ਕੇਟ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਦੇ ਲੋਕਾਂ ਦੇ ਸਮਰਥਨ ਵਿੱਚ ਖੜ੍ਹੇ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਨੇ ਕਿਸੇ ਸਿਆਸੀ ਵਿਸ਼ੇ ‘ਤੇ ਅਜਿਹਾ ਵਿਲੱਖਣ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਤੂਬਰ 2020 ਵਿੱਚ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੰਸਕੀ ਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ ਸੀ ਤੇ ਦੋਹਾਂ ਨੇ ਯੂਕਰੇਨ ਦੇ ਚੰਗੇ ਭਵਿੱਖ ਦੀ ਆਸ ਜਤਾਈ ਸੀ। ਪ੍ਰਿੰਸ ਵਿਲੀਅਮ ਨੇ ਕਿਹਾ ਕਿ ਅੱਜ ਵੀ ਉਹ ਯੂਕਰੇਨ ਦੇ ਰਾਸ਼ਟਰਪਤੀ ਤੇ ਯੂਕਰੇਨੀ ਲੋਕਾਂ ਦਾ ਸਮਰਥਨ ਕਰਦੇ ਹਨ ਜੋ ਰੂਸ ਖ਼ਿਲਾਫ਼ ਜੰਗ ਲੜ ਰਹੇ ਹਨ। -ਰਾਇਟਰਜ਼
Source link
Asian Tribune Your Multilingual Newspaper covering World and local news News