Home / Punjabi News / ਪੰਜਾਬੀ ਗਾਇਕ ‘ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ…

ਪੰਜਾਬੀ ਗਾਇਕ ‘ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ…

Attack On Punjabi Singer: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮੀ ਹਸਤੀਆਂ ਦੇ ਨਾਲ-ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਣਾ ਸਹੋਤਾ ਨਾਲ ਜੁੜੀ ਵੱਡੀ ਖਬਰ ਨੇ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਨਵਾਂਸ਼ਹਿਰ ਦੇ ਨੇੜੇ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬਦਮਾਸ਼ਾਂ ਨੇ ਹਵਾਈ ਫਾਇਰ ਵੀ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।

ਬਦਮਾਸ਼ਾਂ ਨੇ ਚੱਲਦੀ ਗੱਡੀ ਤੇ ਕੀਤੇ ਫਾਇਰ

ਇਸ ਸਬੰਧੀ ਰਾਣਾ ਸਹੋਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੂਰੀ ਘਟਨਾ ਬਿਆਨ ਕੀਤੀ। ਉਨ੍ਹਾਂ ਦੱਸਿਆ ਕਿ ਉਹ ਖੁਦ ਆਪਣੀ ਗੱਡੀ ਚਲਾ ਰਹੇ ਸਨ ਜਦੋਂ ਨਵਾਂਸ਼ਹਿਰ ਦੇ ਨੇੜੇ ਇੱਕ ਕਾਲੇ ਰੰਗ ਦੀ ਕਾਰ ਉਨ੍ਹਾਂ ਦਾ ਪਿੱਛਾ ਕਰਨ ਲੱਗੀ। ਕੁਝ ਸਮੇਂ ਬਾਅਦ ਉਹ ਕਾਰ ਉਨ੍ਹਾਂ ਦੀ ਗੱਡੀ ਦੇ ਕੋਲ ਆ ਕੇ ਚੱਲਣ ਲੱਗੀ ਅਤੇ ਅੰਦਰ ਬੈਠੇ ਲੋਕਾਂ ਨੇ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਰਾਣਾ ਸਹੋਤਾ ਦੇ ਮੁਤਾਬਿਕ ਉਸ ਕਾਲੀ ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਉਨ੍ਹਾਂ ਨੂੰ ਸ਼ੱਕ ਹੋਇਆ ਕਿ ਮਾਮਲਾ ਠੀਕ ਨਹੀਂ, ਇਸ ਲਈ ਉਹਨਾਂ ਨੇ ਗੱਡੀ ਨਹੀਂ ਰੋਕੀ ਅਤੇ ਆਪਣਾ ਸਫਰ ਜਾਰੀ ਰੱਖਿਆ। ਇਸ ਦੌਰਾਨ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਦੇ ਨਾਲ-ਨਾਲ ਚੱਲਦਿਆਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ।

ਇਲਾਕੇ ਵਿੱਚ ਫੈਲੀ ਦਹਿਸ਼ਤ

ਗਾਇਕ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਗੱਡੀ ਨਹੀਂ ਰੋਕੀ ਤਾਂ ਬਦਮਾਸ਼ਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਫਾਇਰਿੰਗ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਰਾਣਾ ਸਹੋਤਾ ਮੁਤਾਬਿਕ ਹਵਾਈ ਫਾਇਰ ਕਰਨ ਤੋਂ ਬਾਅਦ ਉਹ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਸ ਮਾਮਲੇ ਦੀ ਜਾਣਕਾਰੀ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਈ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਕਰ ਦਿੱਤੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ


Source link

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …