Home / Punjabi News / ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

*ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਾਂਗੇ-ਭਗਵੰਤ ਮਾਨ*

*ਚੰਡੀਗੜ੍ਹ, 11 ਜੂਨ- ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਸ਼ੁੱਕਰਵਾਰ 12 ਜੂਨ 2020 ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ (ਮੰਗ ਪੱਤਰ) ਭੇਜਣਗੀਆਂ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਨਾ ਕੇਵਲ ਕਿਸਾਨ ਅਤੇ ਖੇਤੀਬਾੜੀ ਦੀ ਬਚੀ-ਖੁਚੀ ਹੋਂਦ ਲਈ ਕਤਰਾ ਹਨ ਸਗੋਂ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਮਾਰੂ ਫ਼ੈਸਲਿਆਂ ਵਿਰੁੱਧ ਡਟ ਕੇ ਲੜਾਈ ਲੜੇਗੀ।

Check Also

Moga ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …