Home / Punjabi News / ਪੰਜਾਬ ਅਤੇ ਹਰਿਆਣਾ ‘ਚ ਠੰਡ ਨੇ ਠਾਰੇ ਲੋਕ, ਆਦਮਪੁਰ ਰਿਹਾ ਠੰਡਾ

ਪੰਜਾਬ ਅਤੇ ਹਰਿਆਣਾ ‘ਚ ਠੰਡ ਨੇ ਠਾਰੇ ਲੋਕ, ਆਦਮਪੁਰ ਰਿਹਾ ਠੰਡਾ

ਪੰਜਾਬ ਅਤੇ ਹਰਿਆਣਾ ‘ਚ ਠੰਡ ਨੇ ਠਾਰੇ ਲੋਕ, ਆਦਮਪੁਰ ਰਿਹਾ ਠੰਡਾ

ਚੰਡੀਗੜ੍ਹ— ਪੰਜਾਬ ਅਤੇ ਹਰਿਆਣਾ ਵਿਚ ਸ਼ਨੀਵਾਰ ਨੂੰ ਵੀ ਠੰਡ ਦਾ ਕਹਿਰ ਜਾਰੀ ਰਿਹਾ ਅਤੇ ਖੇਤਰ ਵਿਚ ਆਦਮਪੁਰ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 2 ਡਿਗਰੀ ਉੱਪਰ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੀਆਂ ਹੋਰ ਥਾਵਾਂ ਵਿਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿਚ ਘੱਟ ਤੋਂ ਘੱਟ ਤਾਪਮਾਨ 6, 7.1 ਅਤੇ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਇੱਥੇ ਲੋਕਾਂ ਨੂੰ ਠੰਡ ਤੋਂ ਜ਼ਿਆਦਾ ਰਾਹਤ ਨਹੀਂ ਮਿਲੀ।
ਪਠਾਨਕੋਟ, ਹਲਵਾਰਾ ਅਤੇ ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 5.9, 6.4 ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਹਰਿਆਣਾ ਵਿਚ ਅੰਬਾਲਾ, ਹਿਸਾਰ ਅਤੇ ਕਰਨਾਲ ਵਿਚ ਮੌਸਮ ਠੰਡਾ ਰਿਹਾ ਅਤੇ ਘੱਟ ਤੋਂ ਘੱਟ ਤਾਪਮਾਨ 7.2, 7.5 ਅਤੇ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਹਿਸਾਰ ਤੋਂ ਇਲਾਵਾ ਕੁਝ ਥਾਂਵਾਂ ‘ਤੇ ਸੰਘਣੀ ਧੁੰਦ ਰਹੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …