Home / Punjabi News / ‘ਪੰਜਾਬ ਏਕਤਾ ਪਾਰਟੀ’ ਵੱਲੋਂ ਲੌਂਗੋਵਾਲ ਦੇ ਅਸਤੀਫੇ ਦੀ ਮੰਗ

‘ਪੰਜਾਬ ਏਕਤਾ ਪਾਰਟੀ’ ਵੱਲੋਂ ਲੌਂਗੋਵਾਲ ਦੇ ਅਸਤੀਫੇ ਦੀ ਮੰਗ

‘ਪੰਜਾਬ ਏਕਤਾ ਪਾਰਟੀ’ ਵੱਲੋਂ ਲੌਂਗੋਵਾਲ ਦੇ ਅਸਤੀਫੇ ਦੀ ਮੰਗ

ਤਰਨਤਾਰਨ/ਲੁਧਿਆਣਾ (ਰਾਜੀਵ, ਨਰਿੰਦਰ)— ਤਰਨਤਾਰਨ ‘ਚ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ‘ਚ ‘ਪੰਜਾਬ ਏਕਤਾ ਪਾਰਟੀ’ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਤਰਨਤਾਰਨ ਪਹੁੰਚੇ ਪਾਰਟੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਜਨਤਕ ਤੌਰ ‘ਤੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਅਕਾਲੀ ਦਲ ਦੀ ਜੇਬ ‘ਚੋਂ ਨਿਕਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਕੋਰੜਾਂ ਰੁਪਏ ਦਾ ਬਜਟ ਹੋਣ ਦੇ ਬਾਵਜੂਦ ਵੀ ਉਹ ਗੁਰੂ ਧਾਮਾਂ ਦੀ ਸੇਵਾ ਸੰਭਾਲ ਕਰਨ ‘ਚ ਅਸਫਲ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ਾਂ ਤੋਂ ਕਾਰ ਸੇਵਾ ਦੇ ਨਾਂ ‘ਤੇ ਕੋਰੜਾਂ ਰੁਪਏ ਇਕੱਠੇ ਕਰਨ ਵਾਲੇ ਅਜਿਹੇ ਡੇਰਿਆਂ ਨੂੰ ਸੇਵਾ ਦਿੱਤੀ ਜਾਂਦੀ ਹੈ, ਜੋ ਹੌਲੀ-ਹੌਲੀ ਸਿੱਖਾਂ ਦੀ ਪੁਰਾਣੀ ਵਿਰਾਸਤ ਨੂੰ ਹੀ ਖਤਮ ਕਰ ਰਹੇ ਹਨ। ‘ਪੰਜਾਬ ਏਕਤਾ ਪਾਰਟੀ’ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਗੇ ਤੋਂ ਸਾਰੇ ਗੁਰੂ ਧਾਮਾਂ ਦੀ ਸੇਵਾ ਖੁਦ ਕਰਨ ਅਤੇ ਕਿਸੇ ਡੇਰੇ ਵਾਲੇ ਨੂੰ ਕਾਰ ਸੇਵਾ ਦਾ ਕੰਮ ਨਾ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ 10 ਸਾਲਾਂ ਤੋਂ ਡੇਰਾ ਨੂੰ ਦਿੱਤੀ ਗਈ ਕਾਰ ਸੇਵਾ ਦੇ ਕੰਮ ਦੀ ਸੂਚੀ ਦੇ ਨਾਲ ਲਈ ਗਈ ਰਾਸ਼ੀ ਦੇ ਸਬੰਧ ‘ਚ ਵੀ ਵ੍ਹਾਈਟ ਪੇਪਰ ਜਾਰੀ ਕਰੇ।
ਉਥੇ ਹੀ ਦੂਜੇ ਪਾਸੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਦਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਦਰਸ਼ਨੀ ਡਿਓੜੀ ਨੂੰ ਸਾਜ਼ਿਸ਼ ਤਹਿਤ ਤੋੜਿਆ ਗਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲ ਨੇ ਆਪਣਾ ਦਾਮਨ ਬਚਾਉਣ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਨਿਸ਼ਾਨੇ ‘ਤੇ ਲਿਆ ਹੈ, ਜੋ ਕਿ ਦਰਸ਼ਨੀ ਡਿਓੜੀ ਦੇ ਦੋਬਾਰਾ ਨਿਰਮਾਣ ਲਈ ਪੈਸੇ ਇਕੱਠੇ ਕਰਨ ਦੀ ਕੋਸ਼ਿਸ਼ ਹੈ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …