Home / Punjabi News / ਪੰਜਾਬ ਐਸਸੀ ਕਮਿਸ਼ਨ ਵੱਲੋਂ ਬਿੱਟੂ ਨੂੰ ਸੰਮਨ

ਪੰਜਾਬ ਐਸਸੀ ਕਮਿਸ਼ਨ ਵੱਲੋਂ ਬਿੱਟੂ ਨੂੰ ਸੰਮਨ

ਪੰਜਾਬ ਐਸਸੀ ਕਮਿਸ਼ਨ ਵੱਲੋਂ ਬਿੱਟੂ ਨੂੰ ਸੰਮਨ

ਚੰਡੀਗੜ੍ਹ, 16 ਜੂਨ

‘ਪਵਿੱਤਰ ਸੀਟਾਂ’ ਵਾਲੀ ਟਿੱਪਣੀ ਨਾਲ ਵਿਵਾਦਾਂ ਵਿੱਚ ਆਏ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘੂ ਬਿੱਟੂ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ 22 ਜੂਨ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਲੁਧਿਆਣਾ ਵਿੱਚ ਸੰਸਦ ਮੈਂਬਰ ਖ਼ਿਲਾਫ਼ ਦਲਿਤਾਂ ਲਈ ਕਥਿਤ ਜਾਤੀਸੂਚਕ ਟਿੱਪਣੀਆਂ ਕਰਨ ਦੀ ਸ਼ਿਕਾਇਤ ਦਰਜ ਕਰਾਈ ਸੀ। ਇਸੇ ਆਧਾਰ ‘ਤੇ ਕਮਿਸ਼ਨ ਨੇ ਬਿੱਟੂ ਨੂੰ ਸੰਮਨ ਕੀਤਾ ਹੈ। ਵਿਰੋਧੀ ਧਿਰਾਂ ਨੇ ਮੰਗਲਵਾਰ ਨੂੰ ਇਸ ਮਾਮਲੇ ਵਿੱਚ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਇਹ ਕਹਿ ਕਿ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਵਰਗੀਆਂ ਪਵਿੱਤਰ ਸੀਟਾਂ ਆਪਣੀ ਭਾਈਵਾਲ ਪਾਰਟੀ ਬਹੁਜਨ ਸਮਾਜ ਪਾਰਟੀ ਲਈ ਛੱਡ ਦਿੱਤੀ ਹੈ, ਕਥਿਤ ਤੌਰ ‘ਤੇ ਦਲਿਤਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੀ ਪ੍ਰਧਾਨ ਤੇਜਿੰਦਰ ਕੌਰ ਨੇ ਕਿਹਾ ਕਿ ਕਮਿਸ਼ਨ ਨੂੰ ਇਸ ਸਬੰਧੀ ਵਿਧਾਇਕ ਸ੍ਰੀ ਟੀਨੂੰ ਦੀ ਸ਼ਿਕਾਇਤ ਮਿਲੀ ਹੈ। ਕਮਿਸ਼ਨ ਨੇ ਮਾਮਲੇ ਦੀ ਜਾਂਚ ਦਾ ਫੈਸਲਾ ਕੀਤਾ ਹੈ ਅਤੇ ਬਿੱਟੂ ਨੂੰ 22 ਜੂਨ ਨੂੰ ਸਵੇਰੇ 11.30 ਵਜੇ ਹਾਜ਼ਰ ਹੋਣ ਲਈ ਕਿਹਾ ਹੈ। ਇਸੇ ਦੌਰਾਨ ਬੁੱਧਵਾਰ ਨੂੰ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਬਿੱਟੂ ਖਿਲਾਫ਼ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਹੈ।-ਏਜੰਸੀ


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …