Home / World / ਪੰਜਾਬ ਕਾਂਗਰਸ ਨੇ ਸਰਹੱਦੀ ਹਲਕਿਆਂ ‘ਚ ਪ੍ਰਚਾਰ ਮੁਹਿੰਮ ਰੋਕੀ

ਪੰਜਾਬ ਕਾਂਗਰਸ ਨੇ ਸਰਹੱਦੀ ਹਲਕਿਆਂ ‘ਚ ਪ੍ਰਚਾਰ ਮੁਹਿੰਮ ਰੋਕੀ

ਪੰਜਾਬ ਕਾਂਗਰਸ ਨੇ ਸਰਹੱਦੀ ਹਲਕਿਆਂ ‘ਚ ਪ੍ਰਚਾਰ ਮੁਹਿੰਮ ਰੋਕੀ

3ਜਲੰਧਰ  : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਏਕਤਾ ਤੇ ਹਮਦਰਦੀ ਪ੍ਰਗਟਾਉਣ ਲਈ 7 ਅਕਤੂਬਰ ਤੋਂ ਅੰਮ੍ਰਿਤਸਰ ਵਿਚ ਕੈਂਪ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਉਹ 4 ਅਕਤੂਬਰ ਨੂੰ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਨੇ ਆਪਣੀ ਪ੍ਰਚਾਰ ਮੁਹਿੰਮ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਤੁਰੰਤ ਅੰਮ੍ਰਿਤਸਰ ਜਾਣਾ ਚਾਹੁੰਦੇ ਸਨ ਪਰ ਪਹਿਲਾਂ ਨਿਰਧਾਰਿਤ ਕਈ ਪ੍ਰੋਗਰਾਮਾਂ ਨੂੰ ਦੇਖਦੇ ਹੋਏ 7 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਹੀ ਠਹਿਰਨਗੇ। ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਤੇ ਹੋਰ ਕਾਂਗਰਸੀ ਆਗੂਆਂ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਰਹਿਣ ਲਈ ਕਿਹਾ ਹੈ ਤਾਂ ਕਿ ਪਾਰਟੀ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਖੜ੍ਹੀ ਹੋ ਸਕੇ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …