Home / World / ਪੰਜਾਬ ਕਾਂਗਰਸ ਪਾਟੋਧਾੜ ਤੇ ਅੰਦਰੂਨੀ ਖਾਨਾਜੰਗੀ ਦੀ ਬੁਰੀ ਤਰ੍ਹਾਂ ਸ਼ਿਕਾਰ : ਮੁੱਖ ਮੰਤਰੀ

ਪੰਜਾਬ ਕਾਂਗਰਸ ਪਾਟੋਧਾੜ ਤੇ ਅੰਦਰੂਨੀ ਖਾਨਾਜੰਗੀ ਦੀ ਬੁਰੀ ਤਰ੍ਹਾਂ ਸ਼ਿਕਾਰ : ਮੁੱਖ ਮੰਤਰੀ

ਪੰਜਾਬ ਕਾਂਗਰਸ ਪਾਟੋਧਾੜ ਤੇ ਅੰਦਰੂਨੀ ਖਾਨਾਜੰਗੀ ਦੀ ਬੁਰੀ ਤਰ੍ਹਾਂ ਸ਼ਿਕਾਰ : ਮੁੱਖ ਮੰਤਰੀ

3ਜਲੰਧਰ -ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਪਾਟੋਧਾੜ ਦੀ ਬੁਰੀ ਤਰ੍ਹਾਂ ਸ਼ਿਕਾਰ ਹੈ ਜਿਸ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਇਸ ਪਾਰਟੀ ਦੀ ਹਾਰ ਪ੍ਰਤੱਖ ਨਜ਼ਰ ਆਉਣ ਲੱਗੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀਂ ਅੰਦਰੂਨੀ ਖਾਨਾਜੰਗੀ ਕਾਰਨ ਹੀ ਇਸ ਪਾਰਟੀ ਨੂੰ ਬਹੁਤੇ ਹਲਕਿਆਂ ਲਈ ਉਮੀਦਵਾਰ ਨਹੀਂ ਲੱਭ ਰਹੇ।
ਅੱਜ ਕਰਤਾਰਪੁਰ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪਿੰਡ ਅਠੌਲਾ ਵਿਖੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕਾਂਗਰਸ ਇਕ ਅਨੁਸ਼ਾਸਨ ਰਹਿਤ ਪਾਰਟੀ ਹੈ ਜਿਸ ਵਿੱਚ ਹਰ ਆਗੂ ਦਾ ਆਪਣਾ ਧੜਾ ਹੈ ਅਤੇ ਹਰ ਧੜੇ ਦਾ ਆਪਣਾ ਹੀ ਵੱਖਰ ਏਜੰਡਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਕਾਡਰ ਅਤੇ ਅਨੁਸ਼ਾਸਨ ਪਸੰਦ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕਦੀ । ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਦੇ ਵੀ ਪਾਰਟੀ ਛੱਡ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸ੍ਰੀ ਘੁਬਾਇਆ ਨੂੰ ਪਾਰਟੀ ਵੱਲੋਂ ਵਿਧਾਇਕ ਅਤੇ ਸੰਸਦ ਮੈਂਬਰ ਬਣਾਇਆ ਗਿਆ ਪਰ ਇਹ ਮੰਦਭਾਗਾ ਹੈ ਕਿ ਵਰਤਮਾਨ ਸਿਆਸਤ ਵਿੱਚ ਆਗੂਆਂ ਵੱਲੋਂ ਨਿੱਜੀ ਹਿੱਤਾਂ ਨੂੰ ਹੀ ਪਹਿਲ  ਦਿੱਤੀ ਜਾਂਦੀ ਹੈ। ਇਸ ਤੋਂ ਬਿਨਾਂ ਪਿੰਡ ਲਾਂਬੜਾ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵਰਦਿਆਂ ਕਿਹਾ ਕਿ ਇਸ ਪੰਜਾਬ ਵਿਰੋਧੀ ਪਾਰਟੀ ਵੱਲੋਂ ਹਮੇਸ਼ਾ ਹੀ ਪੰਜਾਬ ਨੂੰ ਉਸਦੇ ਬਣਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 1984 ਵਿੱਚ ਸਿੱਖ ਨਸਲਕੁਸ਼ੀ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੇ ਘਿਨੌਣੇ ਪਾਪਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ।
ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਕਾਂਗਰਸ ਦੇ ਪੰਜਾਬ ਵਿਰੋਧੀ ਇਤਿਹਾਸ ਦਾ ਹਵਾਲਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਦੀ ਉਸ ਵੇਲੇ ਦੀ ਕਾਂਗਰਸੀ ਸਰਕਾਰ ਵੱਲੋਂ ਪੰਜਾਬ ਦੇ ਇਕੋ-ਇਕ ਕੁਦਰਤੀ ਸਰੋਤ ਪਾਣੀ ਨੂੰ ਖੋਹਣ ਲਈ ਹਰ ਹੀਲਾ ਵਰਤਿਆ ਗਿਆ ਜਿਸ ਵਿੱਚ ਪੰਜਾਬ ਦੇ ਕਾਂਗਰਸੀ ਆਗੂ ਸੂਬੇ ਦੇ ਹਿੱਤਾਂ ਦੇ ਵਿਰੁੱਧ ਭੁਗਤੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਆਰਥਿਕਤਾ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਲੋਕਾਂ ਖਾਸਕਰ ਕਿਸਾਨਾਂ ਵੱਲੋਂ ਦਿੱਤੇ ਯੋਗਦਾਨ ਬਦਲੇ  ਕਾਂਗਰਸੀ ਸਰਕਾਰਾਂ ਵੱਲੋਂ ਪੰਜਾਬ ਨੂੰ ਨਜ਼ਰਅੰਦਾਜ਼ ਹੀ ਕੀਤਾ ਗਿਆ।
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਵਿਕਾਸ ਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਮੁਫਤ ਬਿਜਲੀ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਬੀਜਾਂ ਤੇ ਖੇਤੀ ਸੰਦਾਂ ‘ਤੇ ਸਬਸਿਡੀ ਵਰਗੇ ਅਹਿਮ ਕਦਮ ਉਠਾਏ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਵੱਲੋਂ ਲਾਂਬੜਾ ਤੇ ਅਠੌਲਾ ਵਿਖੇ 56 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਤੋਂ ਇਲਾਵਾ ਵਿਕਾਸ ਕੰਮਾਂ ਲਈ ਗਰਾਟਾਂ ਵੀ ਜਾਰੀ ਕੀਤੀਆਂ ਗਈਆਂ। ਇਸ ਮੌਕੇ ਅਕਾਲੀ ਆਗੂ ਸੇਠ ਸਤਪਾਲ ਮੱਲ, ਰਣਜੀਤ ਸਿੰਘ ਕਾਹਲੋਂ, ਰਾਜਿੰਦਰ ਸਿੰਘ ਨਾਗਰਾ, ਜਗਰੂਪ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ.ਚੀਮਾ, ਡੀ.ਆਈ.ਜੀ ਐਸ.ਕੇ.ਕਾਲੀਆ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਐਸ.ਐਸ.ਪੀ ਹਰਮੋਹਨ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …