Home / Punjabi News / ਪੰਜਾਬ ਕੈਬਨਿਟ ਦੀ ਮੀਟਿੰਗ ‘ਚੋਂ ਨਵਜੋਤ ਸਿੱਧੂ ਗਾਇਬ

ਪੰਜਾਬ ਕੈਬਨਿਟ ਦੀ ਮੀਟਿੰਗ ‘ਚੋਂ ਨਵਜੋਤ ਸਿੱਧੂ ਗਾਇਬ

ਪੰਜਾਬ ਕੈਬਨਿਟ ਦੀ ਮੀਟਿੰਗ ‘ਚੋਂ ਨਵਜੋਤ ਸਿੱਧੂ ਗਾਇਬ

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਸੂਬੇ ‘ਚ ਕਾਂਗਰਸ ਦੀ ਜਿੱਤ ਲਈ ਆਪਣੇ ਸਹਿਯੋਗੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਵੇਂ ਇਨ੍ਹਾਂ ਲੋਕ ਸਭਾ ਚੋਣਾਂ ‘ਚ ਸਭ ਨੇ ਸਖਤ ਮਿਹਨਤ ਕੀਤੀ ਹੈ, ਇੰਝ ਹੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਭ ਨੂੰ ਡਟ ਕੇ ਮਿਹਨਤ ਕਰਨੀ ਪਵੇਗੀ।
ਨਵਜੋਤ ਸਿੱਧੂ ਗਾਇਬ
ਇਸ ਮੀਟਿੰਗ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 30 ਮਈ ਨੂੰ ਮੁੱਖ ਮੰਤਰੀ ਵਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਸਿੱਧੂ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਮੀਟਿੰਗ ‘ਚ ਸਿੱਧੂ ਨੂੰ ਬੁਲਾਇਆ ਹੀ ਨਹੀਂ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਨੇ ਬੜੀ ਗੰਭੀਰਤਾ ਨਾਲ ਲਿਆ ਸੀ। ਹੁਣ ਕੈਬਨਿਟ ਦੀ ਮੀਟਿੰਗ ‘ਚੋਂ ਵੀ ਸਿੱਧੂ ਗਾਇਬ ਹਨ, ਜਿਸ ਕਾਰਨ ਉਨ੍ਹਾਂ ਦੀਆਂ ਪਰੇਸ਼ਾਨੀਆਂ ਵਧ ਸਕਦੀਆਂ ਹਨ।
ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ
ਮੋਹਾਲੀ ‘ਚ ਬਣਨ ਵਾਲੇ ਮੈਡੀਕਲ ਕਾਲਜ ਲਈ 994 ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ‘ਚ 100 ਐੱਮ. ਬੀ. ਬੀ. ਐੱਸ. ਦੀਆਂ ਸੀਟਾਂ ਹੋਣਗੀਆਂ ਅਤੇ 2020-2021 ਦੇ ਅਕਾਦਮਿਕ ਸੈਸ਼ਨ ਤੋਂ ਮੈਡੀਕਲ ਕਾਲਜ ਦੀ ਸ਼ੁਰੂਆਤ ਹੋਵੇਗੀ।
ਕੌਸ਼ਲ ਵਿਕਾਸ ਨੂੰ ਟ੍ਰੇਨਿੰਗ ਵਿਭਾਗ ‘ਚ ਮਰਜ ਕੀਤਾ ਜਾਵੇਗਾ।
ਹਰ ਸਾਲ ਵਿਕਾਸ ਦੇ ਪੈਰਾਮੀਟਰ ਸੈੱਟ ਕੀਤੇ ਜਾਣਗੇ
ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ 2019 ਨੂੰ ਮਿਲੀ ਮਨਜ਼ੂਰੀ
6 ਮਹੀਨਿਆਂ ਅੰਦਰ ਸੂਬੇ ‘ਚ ਸਾਰੀਆਂ ਯੋਜਨਾਵਾਂ ਲਾਗੂ ਕਰਨ ਦੇ ਨਿਰਦੇਸ਼
ਪਟਿਆਲਾ ‘ਚ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰਨ ਦੇ ਨਿਰਦੇਸ਼

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …