Home / Punjabi News / ਪੰਜਾਬ ਕੈਬਨਿਟ ਮੀਟਿੰਗ ‘ਚ ਨਾ ਜਾਣ ਤੇ ਬੋਲੇ ਸਿੱਧੂ, ‘ਇੱਜ਼ਤ ਸਭ ਤੋਂ ਪਿਆਰੀ’

ਪੰਜਾਬ ਕੈਬਨਿਟ ਮੀਟਿੰਗ ‘ਚ ਨਾ ਜਾਣ ਤੇ ਬੋਲੇ ਸਿੱਧੂ, ‘ਇੱਜ਼ਤ ਸਭ ਤੋਂ ਪਿਆਰੀ’

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਇੱਜ਼ਤ ਅਤੇ ਆਪਣਾ ਨਾਂ ਸਭ ਤੋਂ ਪਿਆਰਾ ਹੈ ਅਤੇ ਉਹ ਕਦੇ ਵੀ ਇਸ ਨੂੰ ਦਾਗ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਦੇ ਵਿਭਾਗ ਨੂੰ ਹੀ ਟਾਰਗੇਟ ਕੀਤਾ ਜਾਂਦਾ ਹੈ।
ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਕੈਪਟਨ ਉਨ੍ਹਾਂ ਤੋਂ ਵੱਡੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਕਹਿਣਾ ਹੈ, ਬੁਲਾ ਕੇ ਕਹਿਣ। ਸਿੱਧੂ ਨੇ ਕਿਹਾ ਕਿ ਵਿਸ਼ਵਾਸ ‘ਤੇ ਹੀ ਰਿਸ਼ਤੇ ਚੱਲਦੇ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਸਾਰੇ ਕਾਂਗਰਸੀਆਂ ਦੀ ਇੱਜ਼ਤ ਕਰਦੇ ਹਨ ਅਤੇ ਹਰ ਵਾਰ ਇਹੀ ਕਹਿੰਦੇ ਹਨ ਕਿ ਉਨ੍ਹਾਂ ਦੀ ਲੜਾਈ ਵਿਰੋਧੀਆਂ ਨਾਲ ਹੈ ਕਿਉਂਕਿ ਆਪਣਿਆਂ ਨਾਲ ਕਦੇ ਨਹੀਂ ਲੜਿਆ ਜਾਂਦਾ।

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …