Home / Punjabi News / ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋਈ, ਮੁੱਖ ਮੰਤਰੀ ਸੈਰ-ਸਪਾਟੇ ’ਚ ਰੁੱਝਿਆ: ਸ਼ਾਹ

ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋਈ, ਮੁੱਖ ਮੰਤਰੀ ਸੈਰ-ਸਪਾਟੇ ’ਚ ਰੁੱਝਿਆ: ਸ਼ਾਹ

ਗੁਰਦਾਸਪੁਰ, 18 ਜੂਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟੇ ਵਿੱਚ ਬਿਤਾਉਂਦੇ ਹਨ। ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਉੱਤੇ ਲੋਕਾਂ ਨਾਲ ਖੋਖਲੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪੲੇ ਮਾਸਿਕ ਦੇਣ ਦੇ ਚੋਣ ਵਾਅਦੇ ਦਾ ਕੀ ਬਣਿਆ। ਸ਼ਾਹ ਨੇ ਰੈਲੀ ਦੌਰਾਨ ਮੋਦੀ ਸਰਕਾਰ ਦੇ 9 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਵਿਕਾਸ ਇੰਜਨ ਵਜੋਂ ਜਾਣਿਆ ਜਾਂਦਾ ਹੈ। -ਪੀਟੀਆਈ


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …