Home / Punjabi News / ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਚੰਡੀਗੜ੍ਹ, 19 ਅਪਰੈਲ

ਪੰਜਾਬ ਵਿਚ ਕਰੋਨਾ ਦੇ ਕੇਸ ਲਗਾਤਾਰ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਭਲਕੇ ਤੋਂ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ ਪੰਜ ਵਜੇ ਤਕ ਰਹੇਗਾ ਜਦਕਿ ਪਹਿਲਾਂ ਕਰਫਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤਕ ਸੀ। ਸੂਬੇ ਵਿਚ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ 30 ਅਪਰੈਲ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਦਕਿ ਹੋਟਲਾਂ ਤੇ ਰੇਸਤਰਾਂ ਸਿਰਫ ਹੋਮ ਡਿਲਿਵਰੀ ਲਈ ਹੀ ਖੁੱਲ੍ਹੇ ਰਹਿਣਗੇ। ਵੱਡੀਆਂ ਰੈਲੀਆਂ ਤੋਂ ਆਉਣ ਵਾਲਿਆਂ ਨੂੰ ਪੰਜ ਦਿਨ ਘਰ ਵਿਚ ਇਕਾਂਤਵਾਸ ਰਹਿਣਾ ਪਵੇਗਾ। ਇਸ ਤੋਂ ਇਲਾਵਾ ਐਤਵਾਰ ਨੂੰ ਮਿਨੀ ਲੌਕਡਾਊਨ ਲਾਇਆ ਜਾਵੇਗਾ ਜਿਸ ਦੌਰਾਨ ਮਾਲ, ਦੁਕਾਨਾਂ ਤੇ ਬਾਜ਼ਾਰ ਬੰਦ ਰਹਿਣਗੇ। ਕਰੋਨਾ ਕੇਸਾਂ ਦੀ ਟੈਸਟਿੰਗ ਵਧਾਉਣ ਲਈ ਆਰਟੀ-ਪੀਸੀਆਰ ਤੇ ਰੈਪਿਡ ਐਂਟੀਜਨ ਟੈਸਟਿੰਗ ਦੇ ਰੇਟ ਘਟਾ ਕੇ ਕ੍ਰਮਵਾਰ 450 ਰੁਪਏ ਤੇ 300 ਰੁਪਏ ਕੀਤੇ ਗਏ ਹਨ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸੂਬੇ ਵਿਚ ਚਲਦੀਆਂ ਬੱਸਾਂ, ਟੈਕਸੀਆਂ ਤੇ ਥ੍ਰੀ ਵੀਲ੍ਹਰਾਂ ਵਿਚ ਸਮਰੱਥਾ ਅਨੁਸਾਰ 50 ਫੀਸਦੀ ਸਵਾਰੀਆਂ ਬਿਠਾਉਣ ਦੀਆਂ ਹਦਾਇਤਾਂ ਜਾਰੀ ਕਰੇ। ਇਸ ਤੋਂ ਇਲਾਵਾ ਰਾਮ ਨੌਵੀ ਵਾਲੇ ਦਿਨ ਬੁੱਧਵਾਰ ਟਰਾਈਸਿਟੀ ਵਿਚ ਪੂਰਨ ਲੌਕਡਾਊਨ ਰਹੇਗਾ। ਸੂਬੇ ਵਿਚ ਕਿਸੇ ਵੀ ਸਮਾਗਮ (ਵਿਆਹ ਤੇ ਹੋਰ) ਵਿਚ 20 ਤੋਂ ਜ਼ਿਆਦਾ ਮਹਿਮਾਨ ਇਕੱਠੇ ਨਹੀ ਹੋ ਸਕਣਗੇ।

-ਪੀਟੀਆਈ


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …