Home / Punjabi News / ਪੰਜਾਬ ‘ਚ ਕੋਰੋਨਾ ਦਾ ਵਧਿਆ ਕਹਿਰ, ਅੱਜ 25 ਮੌਤਾਂ, 568 ਨਵੇਂ ਕੋਰੋਨਾ ਕੇਸ

ਪੰਜਾਬ ‘ਚ ਕੋਰੋਨਾ ਦਾ ਵਧਿਆ ਕਹਿਰ, ਅੱਜ 25 ਮੌਤਾਂ, 568 ਨਵੇਂ ਕੋਰੋਨਾ ਕੇਸ

ਪੰਜਾਬ ‘ਚ ਕੋਰੋਨਾ ਦਾ ਵਧਿਆ ਕਹਿਰ, ਅੱਜ 25 ਮੌਤਾਂ, 568 ਨਵੇਂ ਕੋਰੋਨਾ ਕੇਸ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 568 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ।

Image Courtesy Abp Sanjha

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 568 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 361 ਹੋ ਗਈ ਹੈ।

ਅੱਜ ਜਲੰਧਰ ‘ਚ 10, ਲੁਧਿਆਣਾ 9, ਅੰਮ੍ਰਿਤਸਰ 3, ਗੁਰਦਾਸਪੁਰ 2 ਅਤੇ ਪਟਿਆਲਾ ‘ਚ 1 ਵਿਅਕਤੀ ਨੇ ਕੋਰੋਨਾ ਕਾਰਨ ਜਾਨ ਗੁਆਈ ਹੈ।ਬੁੱਧਵਾਰ ਨੂੰ 568 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ 95 ਮਰੀਜ਼ ਲੁਧਿਆਣਾ ਤੋਂ, 86 ਪਟਿਆਲਾ ਤੋਂ, 77 ਅੰਮ੍ਰਿਤਸਰ ਤੋਂ, 45 ਜਲੰਧਰ ਤੋਂ, 35 ਗੁਰਦਾਸਪੁਰ ਤੋਂ, 31 ਮੁਹਾਲੀ ਅਤੇ 30 ਮਰੀਜ਼ ਸੰਗਰੂਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 461 ਮਰੀਜ਼ ਸਿਹਤਯਾਬ ਵੀ ਹੋਏ ਹਨ।

ਸੂਬੇ ‘ਚ ਕੁੱਲ 561121 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 14946 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10213 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4372 ਲੋਕ ਐਕਟਿਵ ਕੋਰੋਨਾ ਮਰੀਜ਼ ਹਨ।

News Credit ABP Sanjha

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …