Home / Punjabi News / ਪੰਜਾਬ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

ਪੰਜਾਬ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

ਲੁਧਿਆਣਾ : ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣ ਕਮਿਸ਼ਨ ਨੇ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਅਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਫਗਵਾੜਾ, ਦਾਖਾਂ, ਜਲਾਲਾਬਾਦ ਅਤੇ ਮੁਕੇਰੀਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ, ਜਿੱਥੇ 23 ਸਤੰਬਰ ਨੂੰ ਨਾਮਜ਼ਦਗੀਆਂ ਭਰੀਆਂ ਜਾਣਗੀਆਂ, ਉੱਥੇ ਹੀ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਵੀ 21 ਅਕਤੂਬਰ ਨੂੰ ਹੀ ਜ਼ਿਮਨੀ ਚੋਣਾਂ ਹੋਣਗੀਆਂ।

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …