Home / Punjabi News / ਪੰਜਾਬ ’ਚ ਨਕਲੀ ਸ਼ਰਾਬ ਰੋਕਣ ਤੇ ਸਰਕਾਰ ਨੇ ਕੀ ਹੁਕਮ ਦਿੱਤੇ ?

ਪੰਜਾਬ ’ਚ ਨਕਲੀ ਸ਼ਰਾਬ ਰੋਕਣ ਤੇ ਸਰਕਾਰ ਨੇ ਕੀ ਹੁਕਮ ਦਿੱਤੇ ?

ਪੰਜਾਬ ’ਚ ਨਕਲੀ ਸ਼ਰਾਬ ਰੋਕਣ ਤੇ ਸਰਕਾਰ ਨੇ ਕੀ ਹੁਕਮ ਦਿੱਤੇ ?

ਪੰਜਾਬ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊਆਰ) ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐੱਫਐੱਸਐੱਸਐੱਮ) ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀਐੱਸਯੂ) ਸਥਾਪਤ ਕੀਤੀ ਜਾਵੇਗੀ। ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ ਹਨ ।
ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਿਊਆਰ ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀਪੀਪੀ) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …