Home / World / ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਹੋਇਆ ਤੇਜ਼

ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਹੋਇਆ ਤੇਜ਼

ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਹੋਇਆ ਤੇਜ਼

1ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 4 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ| ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ 18 ਜਨਵਰੀ ਹੈ| ਇਸ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਜਿਹਨਾਂ ਵਲੋਂ ਆਪਣੇ ਸਮਰਥਕਾਂ ਨਾਲ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ| ਇਸ ਦੌਰਾਨ ਰਹਿੰਦੇ ਉਮੀਦਵਾਰਾਂ ਵਲੋਂ ਕੱਲ੍ਹ 3 ਵਜੇ ਤੱਕ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਜਾਣਗੀਆਂ|
ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਤੋਂ ਆਪਣੀ ਨਾਮਜ਼ਦਗੀ ਦਾਖਲ ਕਰ ਚੁੱਕੇ ਹਨ| ਇਸ ਤੋਂ ਇਲਾਵਾ ਪੰਜਾਬ ਦੇ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਸ਼ਹਿਰੀ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਪਟਿਆਲਾ ਤੋਂ ਹੀ ਅੱਜ ਅਕਾਲੀ ਦਲ ਦੇ ਉਮੀਦਵਾਰ ਜਨਰਲ ਜੇ.ਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ| ਬੀਤੀ ਕੱਲ੍ਹ 260 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ ਕੀਤੇ ਗਏ ਸਨ| ਇਸ ਦੌਰਾਨ ਅੱਜ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕਾਗਜ਼ ਭਰਨ ਦਾ ਸਿਲਸਿਲਾ ਜਾਰੀ ਰਿਹਾ|
ਜ਼ਿਕਰਯੋਗ ਹੈ ਕਿ 19 ਜਨਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ| ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖੀਰੀ ਮਿਤੀ 21 ਜਨਵਰੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …