Home / World / ਪੰਜਾਬ ‘ਚ ਮਤਦਾਨ ਹੋਇਆ ਸਮਾਪਤ, 72.93 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਮਤਦਾਨ ਹੋਇਆ ਸਮਾਪਤ, 72.93 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਮਤਦਾਨ ਹੋਇਆ ਸਮਾਪਤ, 72.93 ਫੀਸਦੀ ਹੋਈ ਵੋਟਿੰਗ

ਮੋਹਾਲੀ01, 4 ਫਰਵਰੀ : ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਪੈਂਦੇ ਵਿਧਾਨ ਸਭਾ ਹਲਕਾ 052- ਖਰੜ , 053-ਐਸ.ਏ.ਐਸ.ਨਗਰ ਅਤੇ 112- ਡੇਰਾਬੱਸੀ ਵਿਖੇ ਵਿਧਾਨ ਸਭਾ ਲਈ ਪਈਆਂ ਵੋਟਾਂ ਪੁਰੇ ਅਮਨ ਅਮਾਨ ਨਾਲ ਸਮਾਪਤ ਹੋ ਗਈਆਂ ਅਤੇ ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੀਆਂ ਵੋਟਾਂ ਪਾਈਆਂ ਅਤੇ ਸਵੇਰ ਤੋਂ ਹੀ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭੀੜ ਦੇਖਣ ਨੂੰ ਮਿਲੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਦੱਸਿਆ ਕਿ ਜ਼ਿਲ੍ਹੇ ‘ਚ 71.79 ਫੀਸਦੀ  ਮਤਦਾਨ ਹੋਇਆ। ਸ੍ਰੀ ਮਾਂਗਟ ਨੇ ਇਸ ਤੋਂ ਪਹਿਲਾਂ  ਐਸ.ਏ.ਐਸ.ਨਗਰ ਸ਼ਹਿਰ ‘ਚ ਵੱਖ -ਵੱਖ ਪੋਲਿੰਗ ਬੂਥਾਂ ਤੇ ਜਾ ਕੇ ਚੋਣ ਪ੍ਰੀਕ੍ਰਿਆ ਦਾ ਜਾਇਜਾ ਲਿਆ ਅਤੇ ਵੋਟਰਾਂ ਨਾਲ ਉਨ੍ਹਾਂ ਨੂੰ ਕਿਸੇ ਕਿਸਮ ਦੀ ਆਈ ਦਿੱਕਤ ਬਾਰੇ ਵੀ ਪੁੱਛੀਆ ਪਰੰਤੂ ਸਾਰੇ  ਪੋਲਿੰਗ ਬੂਥਾਂ ਤੇ ਵੋਟਰਾਂ ਨੇ ਕੀਤੇ ਪੁਖਤਾ ਪ੍ਰਬੰਧਾ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੋਲਿੰਗ ਬੂਥਾਂ ਤੇ ਕੁਰਸੀਆਂ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਹੋਇਆ ਹੈ।
ਓਲੰਪਿਕ ਵਿਚ ਗੋਲਡ ਮੈਡਲ ਜੇਤੂ ਨਿਸ਼ਾਨੇਬਾਜ ਸ੍ਰੀ ਅਭੀਨਵ ਬਿੰਦਰਾ ਜੋ ਆਪਣੇ ਪਰਿਵਾਰਕ ਮੈਂਬਰਾਂ ਨਾਲ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡ ਛੱਤ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਚ ਬਣੇ ਪੋਲਿੰਗ ਬੂਥ ਤੇ ਵੋਟ ਪਾਉਣ ਲਈ ਆਇਆ ਸੀ। ਉਸ ਅਤੇ ਉਸ ਦੇ ਪਿਤਾ ਨੇ ਇਸ ਮੌਕੇ  ਜਿਲਾ੍ਹ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾ ਦੀ ਵਧਾਈ ਦਿੱਤੀ । ਇਥੇ ਇਹ ਵਰਣਨ ਯੋਗ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਸੁਪਰ ਮਾਡਲ ਪੋਲਿੰਗ ਸਟੇਸਨ ਅਤੇ ਮਾਡਲ ਪੋਲਿੰਗ ਸਟੇਸਨ ਬਣਾਏ ਗਏ ਸਨ। ਇਨ੍ਹਾਂ ਪੋਲਿੰਗ ਸਟੇਸਨਾਂ ਤੇ ਵੋਟਰਾਂ ਲਈ ਪੁੱਖਤਾ ਇੰਤਜਾਮ ਕੀਤੇ ਗਏ ਸਨ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਸਾਂਤਮਈ ਢੰਗ ਨਾਲ ਕਰਾਉਣ ਲਈ ਵਿਸ਼ੇਸ ਇੰਤਜਾਮ ਕੀਤੇ ਗਏ ਸਨ। ਜਿਸ ਲਈ ਲੋਕਾਂ ਦਾ ਵੀ ਸਹਿਯੋਗ ਲਿਆ ਗਿਆ। ਜਿਸ ਦੇ ਨਤੀਜੇ ਵਜੋਂ ਚੋਣਾਂ ਅਮਨ ਅਮਾਨ ਨਾਲ ਸਪੰਨ ਹੋਈਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ‘ਚ 66.39 ਫੀਸਦੀ, ਖਰੜ ਵਿਧਾਨ ਸਭਾ ਹਲਕੇ ‘ਚ 72.93 ਫੀਸਦੀ ਅਤੇ ਡੇਰਾਬੱਸੀ ‘ਚ 76.06 ਫੀਸਦੀ ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ 726 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਸਨ। ਜਿਨ੍ਹਾਂ ਤੇ ਚੋਣ ਅਮਲੇ ਦੇ 3129 ਕਰਮਚਾਰੀਆਂ ਨੇ ਬਹੁਤ ਹੀ ਲਗਨ, ਤਨਦੇਹੀ ਅਤੇ ਨਿਰਪੱਖ ਹੋ ਕਿ ਆਪਣੀ ਸ਼ਾਨਦਾਰ ਡਿਊਟੀ ਨਿਭਾਈ।
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੇ ਸਮੂਹ ਕਰਮਚਾਰੀਆਂ ਅਤੇ ਚੋਣ ਪ੍ਰੀਕ੍ਰਿਆਂ ਵਿੱਚ ਸ਼ਾਮਲ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸਤਾਂ ਢੰਗ ਨਾਲ ਨੇਪਰੇ ਚੜ੍ਹੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਉਪਰੰਤ ਪੋਲਿੰਗ ਪਾਰਟੀਆਂ ਵੱਲੋਂ ਚੋਣਾਂ ਸਬੰਧੀ  ਈ.ਵੀ.ਐਮ, ਵੀ.ਵੀ.ਪੈਟ ਮਸ਼ੀਨਾਂ ਅਤੇ ਹੋਰ ਚੋਣ ਸਮੱਗਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਮ੍ਹਾਂ ਕਰਵਾ ਦਿੱਤੀ ਗਈ ਹੈ। ਚੋਣ    ਸਮੱਗਰੀ ਨੂੰ ਈ.ਵੀ. ਐਮ ਮਸ਼ੀਨਾਂ ਅਤੇ ਵੀ.ਵੀ.ਪੈਟ ਮਸ਼ੀਨਾਂ ਸਮੇਤ ਸਟ੍ਰਾਂਗ ਰੂਮ  ਵਿੱਚ ਰੱਖਿਆ ਗਿਆ ਹੈ ਜਿਨ੍ਹਾਂ ਦੇ ਬਹਾਰ 24 ਘੰਟੇ ਸੁਰੱਖਿਆ ਕਰਮਚਾਰੀ ਡਿਊਟੀ ਨਿਭਾਉਣਗੇ ਅਤੇ ਸਟ੍ਰਾਂਗ ਰੂਮ ਵੱਖ-ਵੱਖ ਰਾਜਨੀਤੀਕ ਪਾਰਟੀਆਂ ਅਤੇ ਚੋਣ ਲੜ ਰਹੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸੀਲ ਕੀਤੇ ਗਏ ਹਨ। 11 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …