Gurdaspur News: ਪੰਜਾਬ ਦੇ ਕਿਸਾਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮ ‘ਚ ਅੱਗੇ ਕਿਹਾ ਗਿਆ ਹੈ ਕਿ ਕਣਕ ਦਾ ਸ਼ੀਜਨ ਸ਼ੁਰੂ ਹੋ ਚੁੱਕਾ ਹੈ। ਆਮ ਤੌਰ ’ਤੇ ਦੇਖਣ ਵਿੱਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ।
ਇਸ ਕਾਰਨ ਲਿਆ ਗਿਆ ਅਹਿਮ ਫੈਸਲਾ
ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਕੁਆਲਿਟੀ ਗਿਰ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਅਤੇ ਜਿਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਕਣਕ ਨਾ ਵਿਕਣ ਕਰਕੇ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਸਤਾ ਪੈਦਾ ਹੁੰਦਾ ਹੈ। ਇਸ ਲਈ ਇਸ ਦੀ ਰੋਕਥਾਮ ਕਰਨ ਦੀ ਜ਼ਰੂਰਤ ਹੈ।
ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਖੇਤਰ ਵਿੱਚ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨ ਨਾਲ ਕਣਕ ਦੀ ਫਸਲ ਕੱਟਦੀ ਫੜੀ ਗਈ, ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਮਿਤੀ 05/04/2026 ਤੋਂ ਮਿਤੀ 10/06/2026 ਤੱਕ ਲਾਗੂ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News