Home / Punjabi News / ਪੰਜਾਬ ‘ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ…

ਪੰਜਾਬ ‘ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ…

Mohali News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕਦਿਆਂ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਦਰਅਸਲ, ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਨਵੇਂ ਕਾਨੂੰਨ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023’ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੂਰੇ ਜ਼ਿਲ੍ਹੇ ਵਿੱਚ ਹਥਿਆਰਾਂ ਨਾਲ ਜੁੜੀਆਂ ਕਈ ਗਤੀਵਿਧੀਆਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਜਾਣੋ ਕਿਹੜੀਆਂ ਚੀਜ਼ਾਂ ‘ਤੇ ਲੱਗੀ ਪਾਬੰਦੀ?

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੇਠ ਲਿਖੀਆਂ ਗੱਲਾਂ ‘ਤੇ ਸਖ਼ਤ ਮਨਾਹੀ ਹੋਵੇਗੀ:

ਹਥਿਆਰਾਂ ਦਾ ਪ੍ਰਦਰਸ਼ਨ

ਜਨਤਕ ਥਾਵਾਂ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ‘ਤੇ ਮੁਕੰਮਲ ਰੋਕ ਹੈ।

ਹਿੰਸਕ ਗੀਤ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਗਾਈ ਗਈ ਹੈ।

ਸਮਾਗਮਾਂ ਵਿੱਚ ਹਥਿਆਰ
 
ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਸਮਾਗਮਾਂ ਵਿੱਚ ਹਥਿਆਰ ਲਿਜਾਣਾ ਗ਼ੈਰ-ਕਾਨੂੰਨੀ ਹੋਵੇਗਾ।

ਨਫ਼ਰਤੀ ਭਾਸ਼ਣ

ਕਿਸੇ ਵੀ ਭਾਈਚਾਰੇ ਵਿਰੁੱਧ ਜ਼ਹਿਰ ਉਗਲਣ ਜਾਂ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਵੀ ਰੋਕ ਲਗਾਈ ਗਈ ਹੈ।

ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ

ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਫ਼ ਕੀਤਾ ਹੈ ਕਿ ਇਹ ਹੁਕਮ ਸਾਰਿਆਂ ਲਈ ਲਾਜ਼ਮੀ ਹਨ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ?

ਇਹ ਪਾਬੰਦੀਆਂ ਅੱਜ 28 ਅਪ੍ਰੈਲ 2026 ਤੋਂ 10 ਜੂਨ 2026 ਤੱਕ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਰਹਿਣਗੀਆਂ। ਪ੍ਰਸ਼ਾਸਨ ਦਾ ਮਕਸਦ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।

Read More: Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …