Home / Punjabi News / ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਵੱਡਾ ਫੇਰਬਦਲ ਕਰਦਿਆਂ 3 ਥਾਣਿਆਂ ਦੇ ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ’ਚ ਥਾਣਾ ਕੋਤਵਾਲੀ ਵਿਖੇ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੂੰ ਐੱਸ. ਐੱਚ. ਓ. ਲਾਇਆ ਗਿਆ ਹੈ, ਜਦੋਂ ਕਿ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਨੂੰ ਪੁਲਿਸ ਲਾਈਨ ਤਬਦੀਲ ਕਰ ਦਿੱਤਾ ਗਿਆ ਹੈ। 

ਇਨ੍ਹਾਂ ਮੁਲਾਜ਼ਮਾਂ ਦੇ ਵੀ ਹੋਏ ਤਬਾਦਲੇ

ਇਸੇ ਤਰ੍ਹਾਂ ਇੰਸਪੈਕਟਰ ਸੌਰਵ ਸਬਰਵਾਲ ਨੂੰ ਥਾਣਾ ਲਾਹੌਰੀ ਗੇਟ ਦਾ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ। ਜਦੋਂ ਇੰਸਪੈਕਟਰ ਰਣਦੀਪ ਕੁਮਾਰ ਨੂੰ ਪੁਲਿਸ ਲਾਈਨ ਬਦਲ ਦਿੱਤਾ ਗਿਆ ਹੈ। ਇਸੇ ਤਰ੍ਹਾਂ ਇੰਸਪੈਕਟਰ ਵਿਨਰਪ੍ਰੀਤ ਸਿੰਘ ਨੂੰ ਥਾਣਾ ਸਿਵਲ ਲਾਈਨ ਦਾ ਐੱਸ. ਐੱਚ. ਓ. ਲਾਇਆ ਗਿਆ ਹੈ ਅਤੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।

ਸਬ-ਇੰਸਪੈਕਟਰ ਲਵਦੀਪ ਸਿੰਘ ਚੌਕੀ ਮਾਡਲ ਟਾਊਨ ਦਾ ਇੰਚਾਰਜ ਲਾਇਆ ਗਿਆ ਹੈ ਜਦੋਂ ਕਿ ਸਬ-ਇੰਸਪੈਕਟਰ ਗੁਰਪਿੰਦਰ ਸਿੰਘ ਨੂੰ ਪੁਲਿਸ ਲਾਈਨ ਬਦਲ ਦਿੱਤਾ ਗਿਆ ਹੈ। ਏ. ਐੱਸ. ਆਈ. ਬਲਦੇਵ ਸਿੰਘ ਨੂੰ ਇੰਚਾਰਜ ਚੌਕੀ ਅਫਸਰ ਕਾਲੋਨੀ ਪਟਿਆਲਾ ਲਾਇਆ ਗਿਆ ਹੈ। ਸਬ-ਇੰਸਪੈਕਟਰ ਜਨਕ ਰਾਜ ਨੂੰ ਐਡੀਸ਼ਨਲ ਐੱਸ. ਐੱਚ. ਓ. ਥਾਣਾ ਕੋਤਵਾਲੀ, ਏ. ਐੱਸ. ਆਈ. ਅਮਰਿੰਦਰ ਸਿੰਘ ਨੂੰ ਪੁਲਿਸ ਚੌਕੀ ਭੁਨਰਹੇੜੀ ਦਾ ਇੰਚਾਰਜ ਅਤੇ ਏ. ਐੱਸ. ਆਈ. ਹਰਦੀਪ ਸਿੰਘ ਨੂੰ ਪੁਲਿਸ ਚੌਕੀ ਇੰਚਾਰਜ ਬਹਾਦਰਗੜ੍ਹ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …