Home / Punjabi News / ਪੰਜਾਬ ‘ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ ‘ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ ‘ਤੇ ਕੀਤੇ 6 ਵਾਰ…

ਪੰਜਾਬ ‘ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ ‘ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ ‘ਤੇ ਕੀਤੇ 6 ਵਾਰ…

Mohali News: ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਕੰਮ ਕਰਨ ਵਾਲੀ ਸੇਲਜ਼ ਗਰਲ ‘ਤੇ ਉਸਦੇ ਪਤੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਉਸਨੇ ਉਸਦੀ ਪਿੱਠ ਅਤੇ ਕਮਰ ਵਿੱਚ ਛੇ ਵਾਰ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਪਤੀ ਉਸਨੂੰ ਚਾਕੂ ਮਾਰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਲੋਕਾਂ ਨੇ ਦੋਸ਼ੀ ਨੂੰ ਫੜ੍ਹਨ ਦੀ ਕੋਸ਼ਿਸ ਕੀਤੀ ਪਰ ਉਹ ਫ਼ਰਾਰ ਹੋਣ ‘ਚ ਕਾਮਯਾਬ ਹੋ ਗਿਆ।

ਇਹ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਔਰਤ ਦੇ ਪਰਿਵਾਰ ਵਾਲਿਆਂ ਨੇ ਮੌਕੇ ‘ਤੇ ਪੁੱਜ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਿਸ ਨੇ ਦੋਸ਼ੀ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਕੀ ਹੈ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਤੀ-ਪਤਨੀ ਵਿਚਾਲੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਮਾਮਲਾ ਅਦਾਲਤ ‘ਚ ਵਿਚਾਰ ਅਧੀਨ ਸੀ। ਇਸ ਰੰਜਿਸ਼ ਕਾਰਨ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। 

ਜਾਣਕਾਰੀ ਅਨੁਸਾਰ, ਲਗਭਗ ਅੱਠ ਸਾਲ ਪਹਿਲਾਂ ਪ੍ਰਿਯੰਕਾ (ਖੁਡਾ ਲਾਹੌਰਾ) ਅਤੇ ਹੀਰਾ ਲਾਲ (ਮਨਸਾ ਦੇਵੀ, ਪੰਚਕੂਲਾ) ਦਾ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਹੀ ਇਹ ਜੋੜਾ ਅਕਸਰ ਝਗੜੇ ਕਰਦਾ ਰਹਿੰਦਾ ਸੀ। ਦੋਸ਼ੀ ਅਕਸਰ ਆਪਣੀ ਪਤਨੀ ਨੂੰ ਕੁੱਟਦਾ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਉਹ ਸ਼ਰਾਬ ਅਤੇ ਹੋਰ ਨਸ਼ਿਆਂ ਦਾ ਆਦੀ ਹੈ। ਵਿਆਹ ਤੋਂ ਇੱਕ ਸਾਲ ਬਾਅਦ, ਉਨ੍ਹਾਂ ਦਾ ਇੱਕ ਪੁੱਤਰ ਹੋਇਆ, ਜੋ ਹੁਣ ਲਗਭਗ ਸੱਤ ਸਾਲ ਦਾ ਹੈ ਅਤੇ ਤੀਜੀ ਜਮਾਤ ਵਿੱਚ ਪੜ੍ਹਦਾ ਹੈ। ਲਗਭਗ ਪੰਜ ਸਾਲ ਪਹਿਲਾਂ, ਦੋਵਾਂ ਵਿਚਕਾਰ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਪ੍ਰਿਯੰਕਾ ਆਪਣੇ ਸਹੁਰੇ ਘਰ ਛੱਡ ਕੇ ਆਪਣੇ ਮਾਪਿਆਂ ਨਾਲ ਰਹਿਣ ਲੱਗ ਪਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …