Home / Punjabi News / ਪੰਜਾਬ ‘ਚ ਸਾਬਕਾ ਫੌਜੀ ਦਾ ਕਤਲ, ਮੱਚ ਗਿਆ ਚੀਕ-ਚੀਹਾੜਾ

ਪੰਜਾਬ ‘ਚ ਸਾਬਕਾ ਫੌਜੀ ਦਾ ਕਤਲ, ਮੱਚ ਗਿਆ ਚੀਕ-ਚੀਹਾੜਾ

Punjab News: ਤਰਨਤਾਰਨ ਵਿੱਚ ਸਾਬਕਾ ਫੌਜੀ ਦਾ ਮਾਮੂਲੀ ਝਗੜੇ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਸਥਾਨਕ ਆਮ ਆਦਮੀ ਪਾਰਟੀ (AAP) ਦੇ ਆਗੂ ਸ਼ਰਨਜੀਤ ਸਿੰਘ ਅਤੇ ਉਸਦੇ ਸਾਥੀਆਂ ‘ਤੇ ਚਾਕੂ ਮਾਰ ਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ।

ਮ੍ਰਿਤਕ ਦੀ ਪਛਾਣ ਗੁਰਮੇਜ ਸਿੰਘ (40) ਵਜੋਂ ਹੋਈ ਹੈ, ਜੋ ਕਿ ਚੀਮਾ ਖੁਰਦ ਪਿੰਡ ਦਾ ਰਹਿਣ ਵਾਲਾ ਹੈ। ਗੁਰਮੇਜ ਇੱਕ ਸੇਵਾਮੁਕਤ ਫੌਜੀ ਅਧਿਕਾਰੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੇਜ ਆਪਣੇ ਪਿੰਡ ਵਿੱਚ ਖੜ੍ਹਾ ਸੀ, ਜਦੋਂ ਕੁਝ ਬੰਦਿਆਂ ਨੇ ਉਸਨੂੰ ਘੇਰ ਲਿਆ ਅਤੇ ਪੁਰਾਣੀ ਰੰਜਿਸ਼ ਕਾਰਨ ਉਸਦੀ ਹੱਤਿਆ ਕਰ ਦਿੱਤੀ।

ਡੀਐਸਪੀ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …