Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ 10 ਜ਼ਿਲ੍ਹਿਆਂ ਦੀ ਕਾਰਜਕਾਰਨੀ ਕਮੇਟੀ ਅਤੇ 95 ਬਲਾਕਾਂ ਦੇ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਕਾਂਗਰਸ ਨੇ 8 ਜ਼ਿਲ੍ਹਿਆਂ ਦੇ ਪ੍ਰਧਾਨ ਦਾ ਐਲਾਨ ਕੀਤਾ ਸੀ, ਇਸ ਦਾ ਸਿੱਧਾ ਮਤਲਬ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਹੌਲੀ-ਹੌਲੀ ਪੂਰੇ ਸੂਬੇ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ, ਲਗਾਤਾਰ ਕਦਮ ਚੁੱਕ ਰਹੀ ਹੈ। ਰਹੀ ਹੈ।
ਦੱਸਣਯੋਗ ਹੈ ਕਿ ਹਾਲ ਹੀ ਵਿਚ ਕੀਤੇ ਗਏ ਐਲਾਨ ਦੇ ਤਹਿਤ ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਜਲੰਧਰ ਦਿਹਾਤੀ, ਬਠਿੰਡਾ ਸ਼ਹਿਰੀ, ਮੋਹਾਲੀ, ਗੁਰਦਾਸਪੁਰ, ਰੋਪੜ ਅਤੇ ਖੰਨਾ ਵਰਗੇ ਪ੍ਰਮੁੱਖ ਜ਼ਿਲ੍ਹਿਆਂ ਵਿਚ ਨਵੀਆਂ ਕਾਰਜਕਾਰੀ ਕਮੇਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਪਾਰਟੀ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਸਥਾਨਕ ਪੱਧਰ ‘ਤੇ ਪਾਰਟੀ ਨੂੰ ਹੋਰ ਤਾਕਤਵਰ ਬਣਾਉਣ ਲਈ ਇਕ ਰਣਨੀਤੀ ਅਪਣਾਈ ਗਈ ਹੈ।
ਬਲਾਕ ਪ੍ਰਧਾਨ ਦੇ ਨਾਵਾਂ ਦਾ ਵੀ ਕੀਤਾ ਐਲਾਨ
ਇਸ ਤੋਂ ਇਲਾਵਾ, 199 ਬਲਾਕਾਂ ਦੇ 95 ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ। ਅਹਿਮ ਗੱਲ ਇਹ ਹੈ ਕਿ ਇਨ੍ਹਾਂ ਵਿਚ ਲੁਧਿਆਣਾ ਜ਼ਿਲ੍ਹੇ ਦੇ 15 ਬਲਾਕ ਪ੍ਰਧਾਨ ਸ਼ਾਮਲ ਹਨ, ਜੋ ਸੂਬੇ ਦੀ ਰਾਜਨੀਤੀ ਵਿਚ ਮੁੱਖ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਜਲੰਧਰ ਦਿਹਾਤੀ ਦੀ 46 ਮੈਂਬਰੀ ਨਵੀਂ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ 9 ਮੀਤ ਪ੍ਰਧਾਨ, 13 ਜਨਰਲ ਸਕੱਤਰ, 18 ਸਕੱਤਰ, 2 ਬੁਲਾਰੇ, 1 ਦਫ਼ਤਰ ਸਕੱਤਰ, 1 ਕੈਸ਼ੀਅਰ, 1 ਪ੍ਰੈੱਸ ਮੀਡੀਆ ਇੰਚਾਰਜ ਅਤੇ 1 ਸੋਸ਼ਲ ਮੀਡੀਆ ਇੰਚਾਰਜ ਸ਼ਾਮਲ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News