Home / Punjabi News / ਪੰਜਾਬ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੰਝ ਹੋ ਰਿਹਾ ਲਾਭ; ਜਾਣੋ ਕਿਵੇਂ?

ਪੰਜਾਬ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੰਝ ਹੋ ਰਿਹਾ ਲਾਭ; ਜਾਣੋ ਕਿਵੇਂ?

Harjot Singh Bains: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ। 

ਲੜਕੀਆਂ ਅਤੇ ਲੜਕਿਆਂ ਨੇ ਹਾਸਲ ਕੀਤੀ ਸਿਖਲਾਈ 

ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 554 ਵਿਦਿਆਰਥੀਆਂ (367 ਲੜਕੀਆਂ, 187 ਲੜਕਿਆਂ) ਨੇ ਸਿਖਲਾਈ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਪਿਛੋਕੜ ਨੂੰ ਵਿਚਾਰੇ ਬਿਨਾਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਅਤੇ ਕਰੀਅਰ ਸੇਧ ਆਦਿ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਬੂਤ ਹੈ। ਬੈਂਸ ਨੇ ਕਿਹਾ ਕਿ ਪੇਸ ਵਿੰਟਰ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅਥਾਹ ਸਮਰੱਥਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਮਰੱਥ ਬਣਾਉਂਦਿਆਂ ਉਨ੍ਹਾਂ ਵਿਚ ਆਤਮਵਿਸ਼ਵਾਸ ਪੈਦਾ ਕਰਦੀ ਹੈ ਅਤੇ ਕਿਸੇ ਵੀ ਪਿਛੋਕੜ ਨੂੰ ਵਿਚਾਰੇ ਬਿਨਾਂ ਯੋਗ ਵਿਦਿਆਰਥੀਆਂ ਨੂੰ ਚੋਟੀ ਦੇ ਅਦਾਰਿਆਂ ਵਿਚ ਪੜ੍ਹਨ ਦਾ ਇਕ ਨਿਰਪੱਖ ਮੌਕਾ ਪ੍ਰਦਾਨ ਕਰਦੀ ਹੈ। 

ਮਜ਼ਬੂਤ ਸਰਕਾਰੀ ਪ੍ਰਬੰਧਾਂ ਨੇ ਕੋਚਿੰਗ ਵਿੱਚ ਗੁਣਵੱਤਾ ਅਤੇ ਬਰਾਬਰੀ ਯਕੀਨੀ ਬਣਾਈ

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਰਾਹੀਂ “ਪੇਸ” ਪ੍ਰੋਗਰਾਮ ਤਹਿਤ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧਕੀ ਅਤੇ ਅਕਾਦਮਿਕ ਇੰਤਜ਼ਾਮ ਕੀਤੇ ਸਨ। ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਵਿੱਚ ਤਿੰਨ ਰਿਹਾਇਸ਼ੀ ਕੇਂਦਰਾਂ ਵਿੱਚ ਲਗਾਏ ਗਏ ਇਹ ਕੋਚਿੰਗ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਤਾ ਵਾਸਤੇ ਪਹਿਲਕਦਮੀ ਕੀਤੀ ਗਈ ਸੀ, ਜਿਸ ਵਿੱਚ ਮਿਆਰੀ ਅਕਾਦਮਿਕ ਯੋਜਨਾਬੰਦੀ, ਪੂਰਨ ਨਿਗਰਾਨੀ ਅਤੇ ਸਾਰੀਆਂ ਥਾਵਾਂ ਉੱਤੇ ਇੱਕਸਾਰ ਸਿਲੇਬਸ ਡਿਲੀਵਰੀ ਸ਼ਾਮਲ ਸੀ।  

 

ਹੋਰ ਪੜ੍ਹੋ


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …