Home / Punjabi News / ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ

ਚੰਡੀਗੜ੍ਹ, 19 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 4.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 5 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.4 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …