ਪੰਜਾਬ ਦੇ ਤਿੰਨ ਨੌਜਵਾਨ ਜੋ ਪਿਛਲੇ ਮਹੀਨੇ ਆਸਟ੍ਰੇਲੀਆ ਲਈ ਘਰੋਂ ਨਿਕਲੇ ਸਨ ਪਰ ਹੁਣ ਪਰਿਵਾਰ ਦੇ ਸੰਪਰਕ ਵਿੱਚ ਨਹੀਂ ਹਨ।ਜ਼ਿਲ੍ਹਾ ਸੰਗਰੂਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਨਾਲ ਸੰਬਧਤ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਦਾ ਇਲਜ਼ਾਮ ਹੈ ਕਿ ਮੁੰਡਿਆਂ ਨੂੰ ਇਰਾਨ ਵਿੱਚ ਹੀ ਅਗਵਾ ਕਰ ਲਿਆ ਗਿਆ ਹੈ।ਉਧਰ, ਇਰਾਨ ਦੇ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਵੀ ਆਪਣੇ ਐਕਸ ਹੈਂਡਲ ਉੱਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “3 ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੇ ਭਾਰਤੀ ਦੂਤਾਵਾਸ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰ ਈਰਾਨ ਦੀ ਯਾਤਰਾ ਕਰਨ ਤੋਂ ਬਾਅਦ ਲਾਪਤਾ ਹਨ।””ਦੂਤਾਵਾਸ ਨੇ ਇਸ ਮਾਮਲੇ ਨੂੰ ਈਰਾਨੀ ਅਧਿਕਾਰੀਆਂ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ ਹੈ। ਬੇਨਤੀ ਕੀਤੀ ਹੈ ਕਿ ਲਾਪਤਾ ਭਾਰਤੀਆਂ ਦਾ ਤੁਰੰਤ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਅਸੀਂ ਦੂਤਾਵਾਸ ਦੁਆਰਾ ਕੀਤੇ ਜਾ ਰਹੇ ਯਤਨਾਂ ਬਾਰੇ ਪਰਿਵਾਰਕ ਮੈਂਬਰਾਂ ਨੂੰ ਨਿਯਮਿਤ ਤੌਰ ‘ਤੇ ਅਪਡੇਟ ਕਰ ਰਹੇ ਹਾਂ।”
Source link
Asian Tribune Your Multilingual Newspaper covering World and local news News