Home / Punjabi News / ਪੰਜਾਬ ਤੋਂ ਵੱਡੀ ਖਬਰ, ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ ‘ਚ ASI ‘ਤੇ ਵੱਡੀ ਕਾਰਵਾਈ; ਮਹਿਲਾ ਕਮਿਸ਼ਨ ਅੱਗੇ ਪੇਸ਼ੀ ਤੋਂ ਬਾਅਦ ਸਸਪੈਂਡ…

ਪੰਜਾਬ ਤੋਂ ਵੱਡੀ ਖਬਰ, ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ ‘ਚ ASI ‘ਤੇ ਵੱਡੀ ਕਾਰਵਾਈ; ਮਹਿਲਾ ਕਮਿਸ਼ਨ ਅੱਗੇ ਪੇਸ਼ੀ ਤੋਂ ਬਾਅਦ ਸਸਪੈਂਡ…

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ਹਿਰ ਦੇ ਭਾਰਗੋ ਕੈਂਪ ਵਿਚ ਇੱਕ ਘਰੇਲੂ ਵਿਵਾਦ ਵਿੱਚ ASI ਵੱਲੋਂ ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ ਵਿੱਚ ਮਹਿਲਾ ਕਮਿਸ਼ਨ ਵੱਲੋਂ ਏ. ਐੱਸ. ਆਈ. ‘ਤੇ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਏਐੱਸਆਈ ਪ੍ਰਵੀਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।

ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਮੁਲਾਜ਼ਮ ਅਤੇ ਪੀੜਤ ਮਹਿਲਾ

ਦਰਅਸਲ, ਅੱਜ ਮਹਿਲਾ ਕਮਿਸ਼ਨ ਦੇ ਅੱਗੇ ਪੀੜਤ ਮਹਿਲਾ ਪੇਸ਼ ਅਤੇ ਪੁਲਿਸ ਮੁਲਾਜ਼ਮ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਦੋਵੇਂ ਧਿਰਾਂ ਦਾ ਪੱਖ ਸੁਣਨ ਮਗਰੋਂ ਕਮਿਸ਼ਨ ਨੇ ਕਿਹਾ ਕਿ ਪੀੜਤ ਮਹਿਲਾ ਦਾ ਆਪਣੀ ਨੂੰਹ ਦੇ ਨਾਲ ਵਿਵਾਦ ਚੱਲ ਰਿਹਾ ਸੀ। ਮਹਿਲਾ ਕਮਿਸ਼ਨ ਨੇ ਕਿਹਾ ਕਿ ਏ. ਐੱਸ. ਆਈ. ਨੂੰ ਨਾਲ ਮਹਿਲਾ ਪੁਲਿਸ ਨੂੰ ਵੀ ਲੈ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਮਾਮਲਾ ਨਹੀਂ ਸੀ ਕਿ ਮਹਿਲਾ ਨੂੰ ਵਾਲਾਂ ਤੋਂ ਘਸੀਟਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਵਾਰੰਟ ‘ਤੇ ਮਹਿਲਾ ਦੇ ਘਰ ਪੁਲਿਸ ਵੜੀ ਸੀ।

ਜ਼ਿਕਰਯੋਗ ਹੈ ਕਿ ਏ. ਐੱਸ. ਆਈ. ਵੱਲੋਂ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘਸੀਟਣ ਅਤੇ ਜਵਾਬ ‘ਚ ਮਹਿਲਾ ਦੇ ਪੁੱਤਰ ਵੱਲੋਂ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਸੀ। ਕਮਿਸ਼ਨ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ‘ਸੂ-ਮੋਟੋ’ ਨੋਟਿਸ ਜਾਰੀ ਕੀਤਾ ਸੀ।

ਵੀਡੀਓ ਦੇ ਆਧਾਰ ‘ਤੇ ਨੋਟਿਸ

ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਮਹਿਲਾ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਇਸ ਕੇਸ ਦੀ ਤੁਰੰਤ ਸਹਾਇਕ ਕਮਿਸ਼ਨਰ ਆਫ਼ ਪੁਲਿਸ (ACP) ਪੱਧਰ ਦੇ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਪੜਤਾਲ ਕਰਵਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …