Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਫ਼ੈਸਲਾ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਅਗਵਾਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਜਾਣੋ ਕਮੇਟੀ ਨੇ ਕਿਉਂ ਲਿਆ ਵੱਡਾ ਫੈਸਲਾ?
ਕਮੇਟੀ ਦੇ ਫ਼ੈਸਲੇ ਮੁਤਾਬਕ ਇਹ ਵੱਡੀ ਕਾਰਵਾਈ ਗਿਆਨੀ ਰਘਬੀਰ ਸਿੰਘ ਵੱਲੋਂ ਨਿਯਮਾਂ ਦੀ ਅਣਦੇਖੀ ਕਰਨ ਅਤੇ ਸੰਸਥਾ ਦੀ ਬਦਨਾਮੀ ਕਰਨ ਦੇ ਚੱਲਦਿਆਂ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਆਪਣਾ ਸਪਸ਼ਟੀਕਰਨ ਅਤੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਨਿਰਧਾਰਤ ਸਮੇਂ ਵਿੱਚ ਕੋਈ ਢੁੱਕਵਾਂ ਸਬੂਤ ਪੇਸ਼ ਨਹੀਂ ਕੀਤਾ ਗਿਆ।
ਇਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਇਕਸੁਰ ਹੋ ਕੇ ਫ਼ੈਸਲਾ ਕੀਤਾ ਕਿ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣ, ਨਾਲ ਹੀ ਉਨ੍ਹਾਂ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ SGPC ਸਿੱਖ ਮਰਯਾਦਾ ਅਤੇ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੀ ਅਤੇ ਭਵਿੱਖ ਵਿੱਚ ਵੀ ਸੰਸਥਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News