Home / Punjabi News / ਪੰਜਾਬ ਦੀਆਂ ਦੋ ਧੀਆਂ ਭਾਰਤੀ ਹਵਾਈ ਫ਼ੌਜ ’ਚ ਅਫ਼ਸਰ ਬਣੀਆਂ

ਪੰਜਾਬ ਦੀਆਂ ਦੋ ਧੀਆਂ ਭਾਰਤੀ ਹਵਾਈ ਫ਼ੌਜ ’ਚ ਅਫ਼ਸਰ ਬਣੀਆਂ

ਚੰਡੀਗੜ੍ਹ, 15 ਜੂਨ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮਹਾਲੀ ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਫ਼ੌਜ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਵੱਲੋਂ ਕੀਤਾ ਗਿਆ।

ਹਰੂਪ ਕੌਰ

ਪੰਜਾਬ ਪੁਲੀਸ ਮੁਹਾਲੀ ਜ਼ਿਲ੍ਹੇ ਵਿੱਚ ਤਾਇਨਾਤ ਹੌਲਦਾਰ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਫ਼ੌਜ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਮਾਈ ਭਾਗੋ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨਡ ਹੋਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

The post ਪੰਜਾਬ ਦੀਆਂ ਦੋ ਧੀਆਂ ਭਾਰਤੀ ਹਵਾਈ ਫ਼ੌਜ ’ਚ ਅਫ਼ਸਰ ਬਣੀਆਂ appeared first on Punjabi Tribune.


Source link

Check Also

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ …