Breaking News
Home / Punjabi News / ਪੰਜਾਬ ਦੀ ਅਮਨ-ਕਾਨੂੰਨ ਤੇ ਵਿੱਤੀ ਸਥਿਤੀ ਬਦ ਤੋਂ ਬਦਤਰ: ਸੀਪੀਐੱਮ

ਪੰਜਾਬ ਦੀ ਅਮਨ-ਕਾਨੂੰਨ ਤੇ ਵਿੱਤੀ ਸਥਿਤੀ ਬਦ ਤੋਂ ਬਦਤਰ: ਸੀਪੀਐੱਮ

ਮਨੋਜ ਸ਼ਰਮਾ

ਬਠਿੰਡਾ, 30 ਜੂਨ

ਸੀਪੀਆਈਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇਕੇ ਪਾਰਟੀ ‘ਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਰਪੋਰੇਟ ਅਤੇ ਫਿਰਕੂ ਤਾਕਤਾਂ ਦੇ ਗਠਜੋੜ ਨੂੰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਰਾਉਣ ਲਈ ਦੇਸ਼ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠਾ ਹੋਣਾ ਚਾਹੀਦਾ ਹੈ, ਜਿਸ ਦੀ ਅਗਵਾਈ ਸੀਪੀਆਈ (ਐੱਮ) ਕਰਨ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਕਾਰਨ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਰੋਜ਼ ਕਤਲ, ਡਕੈਤੀਆਂ, ਲੁੱਟਾਂ-ਖੋਹਾਂ ਹੋ ਰਹੀਆਂ ਹਨ ਤੇ ਜੇਲ੍ਹਾਂ ਵਿੱਚ ਗੈਂਗਸਟਰ ਮੋਬਾਈਲਾਂ ਦੀ ਖੁਲ੍ਹੇਆਮ ਵਰਤੋਂ ਕਰ ਰਹੇ ਹਨ। ਪੰਜਾਬ ਦੇ ਵਿੱਤੀ ਹਾਲਾਤ ਮਾੜੇ ਹਨ, ਸਰਕਾਰ ਕੋਲ ਤਨਖਾਹਾਂ ਦੇਣ ਲਈ ਪੈਸਾ ਨਹੀਂ ਹੈ, ਕਰਜ਼ਾ ਉਤਾਰਨ ਲਈ ਕਰਜ਼ਾ ਚੁੱਕਿਆ ਜਾ ਰਿਹਾ ਹੈ। ਇਸ ਕਾਰਨ ਪੰਜਾਬ ਦੇ ਖਜ਼ਾਨੇ ‘ਤੇ ਵਿਆਜ ਦਾ ਵਿੱਤੀ ਬੋਝ ਹੋਰ ਵਧ ਰਿਹਾ ਹੈ। ਸਰਕਾਰ ਲੋਕ ਮੁੱਦਿਆਂ ‘ਤੇ ਕੰਮ ਕਰਨ ਦੀ ਬਜਾਏ ਇਸ਼ਤਿਹਾਰਾਂ ਦੇ ਦਮ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹੀ ਕੁਲਜੀਤ ਪਾਲ ਸਿੰਘ ਭੁੱਲਰ ਸਮੇਤ ਪਾਰਟੀ ਦੇ ਮੈਂਬਰ ਹਾਜ਼ਰ ਸਨ।


Source link

Check Also

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ …