Home / Punjabi News / ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਚੰਡੀਗੜ੍ਹ, 5 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ (ਨੌਜਵਾਨ ਸਭਾ) ਵੀ ਕਰੇਗੀ, ਜਿਸ ਦੌਰਾਨ ਨੌਜਵਾਨ ਆਪਣੇ ਕਾਰੋਬਾਰੀ ਵਿਚਾਰ ਸਾਂਝੇ ਕਰ ਸਕਣਗੇ ਤੇ ਲੋੜੀਂਦੀ ਮਦਦ ਲੈ ਸਕਣਗੇ। ਸ੍ਰੀ ਮਾਨ ਨੇ ਤਕਨੀਕੀ ਸੰਸਥਾਵਾਂ ਵਿੱਚ ਘੱਟ ਦਾਖਲਾ ਹੋਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਉਂ ਅਸੀਂ ਪੜ੍ਹਾਈ ਤੋਂ ਦੂਰ ਜਾ ਰਹੇ ਹਾਂ। ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਦਾਖਲਾ ਸਿਰਫ 34-35 ਫੀਸਦੀ ਹੈ। ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 40,000 ਤੋਂ ਵੱਧ ਵਿਦਿਆਰਥੀ ਹਨ ਪਰ ਇਨ੍ਹਾਂ ਵਿੱਚੋਂ ਸਿਰਫ਼ 5,200-5,500 ਪੰਜਾਬ ਦੇ ਹਨ।


Source link

Check Also

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ …