Home / Punjabi News / ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ’ਚ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ’ਚ ਨਤਮਸਤਕ ਹੋਏ

ਅਜੇ ਮਲਹੋਤਰਾ

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਰਾਜਪਾਲ ਪੰਜਾਬ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਰਾਜਪਾਲ ਦੇ ਏਡੀਸੀ ਪੀਐੱਸ ਪਰਮਾਰ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …