ਚੰਡੀਗੜ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ ‘ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ।
ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਮਤੇ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੱਲ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆ ਨਾਲ ਦੁੱਖ ਸਾਂਝਾ ਕਰਨ ਲਈ ਉਨ•ਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਰੌਲੀ ਗਏ ਜਿਥੇ ਉਨ•ਾਂ ਨੇ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਪੈਨਸ਼ਨ ਨੌਕਰੀ ਦੇ ਇਵਜ਼ ਵਿੱਚ ਦਿੱਤੀ ਜਾ ਰਹੀ ਹੈ ਕਿਉਂਕਿ ਉਨ•ਾਂ ਦਾ ਕੋਈ ਵੀ ਹੋਰ ਬੱਚਾ ਨਹੀਂ ਹੈ ਅਤੇ ਸ਼ਹੀਦ ਜਵਾਨ ਅਣਵਿਆਹਿਆ ਸੀ।
Home / Punjabi News / ਪੰਜਾਬ ਦੇ ਵਿਧਾਇਕਾਂ ਵੱਲੋਂ ਪੁਲਵਾਮਾ ਹਮਲੇ ਦੇ ਪੀੜਤ ਚਾਰ ਪਰਿਵਾਰਾਂ ਨੂੰ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News