Home / Punjabi News / ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ’ਚ ਲੱਗਣਗੇ ਤੀਆਂ ਦੇ ਮੇਲੇ’

ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ’ਚ ਲੱਗਣਗੇ ਤੀਆਂ ਦੇ ਮੇਲੇ’


ਗੁਰਦੀਪ ਸਿੰਘ ਲਾਲੀ

ਸੰਗਰੂਰ, 28 ਜੁਲਾਈ

ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਅਗਸਤ ਮਹੀਨੇ ਦੌਰਾਨ ਤੀਆਂ ਦੇ ਮੇਲਿਆਂ ਦੀ ਸ਼ੁਰੂਆਤ ਹੋਵੇਗੀ। ਪਹਿਲੇ ਪੜਾਅ ’ਚ ਜ਼ਿਲ੍ਹਾ ਸੰਗਰੂਰ ਦੇ ਚਾਰ ਪਿੰਡਾਂ ਸਤੌਜ, ਸ਼ੇਰੋਂ, ਛਾਜਲੀ ਅਤੇ ਕਾਤਰੋਂ ਵਿਖੇ 18 ਤੋਂ 20 ਅਗਸਤ ਦੇ ਦਿਨਾਂ ਦਰਮਿਆਨ ਲੱਗਣ ਵਾਲੇ ਤੀਆਂ ਦੇ ਮੇਲਿਆਂ ਨੂੰ ਪੂਰਨ ਤੌਰ ’ਤੇ ਰਵਾਇਤੀ ਛੋਹਾਂ ਲਗਾਇਆ ਜਾਵੇਗਾ। ਤੀਆਂ ਦੇ ਮੇਲੇ ਦੌਰਾਨ ਰਵਾਇਤੀ ਲੋਕ ਨਾਚ, ਪਹਿਰਾਵੇ, ਭੋਜਨ ਅਤੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣਨਗੇ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁੱਢਲੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਰਾਜ ਸਰਕਾਰ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਪੰਜਾਬੀਆਂ ਲਈ ਬੇਹੱਦ ਰੌਚਕ ਗੱਲ ਹੈ ਕਿ ਸੂਬੇ ਦੀ ਆਬੋ ਹਵਾ ਵਿੱਚ ਮੁੜ ਰਵਾਇਤੀ ਤੇ ਮਾਣਾਂਮੱਤੇ ਪੰਜਾਬੀ ਵਿਰਸੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਯਤਨ ਆਰੰਭੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚਾਰ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਤੀਆਂ ਦੇ ਮੇਲੇ ਦੌਰਾਨ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ ਵੱਖ ਵੰਨਗੀਆਂ ਲਈ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ। ਪਹਿਲੇ ਪੜਾਅ ਵਜੋਂ ਇਨ੍ਹਾਂ ਚਾਰ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਅਜਿਹੇ ਤੀਆਂ ਦੇ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਦਾ ਰਵਾਇਤੀ ਸਭਿਆਚਾਰ ਹਰ ਘਰ ਵਿੱਚ ਪਹਿਲਾਂ ਵਾਂਗ ਅਪਣਾਇਆ ਜਾਣ ਲੱਗ ਪਵੇ। ਉਨ੍ਹਾਂ ਕਿਹਾ ਕਿ ਤੀਆਂ ਦੇ ਮੇਲੇ ਦੌਰਾਨ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਤੋਂ ਇਲਾਵਾ ਪੰਜਾਬ ਦੇ ਰਵਾਇਤੀ ਪਹਿਰਾਵੇ, ਰਵਾਇਤੀ ਭੋਜਨ, ਰਵਾਇਤੀ ਰਸਮਾਂ, ਫੁਲਕਾਰੀ ਪ੍ਰਦਰਸ਼ਨੀਆਂ, ਰਵਾਇਤੀ ਦਿੱਖ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐੱਸਡੀਐੱਮ ਸੁਨਾਮ ਜਸਪ੍ਰੀਤ ਸਿੰਘ, ਐੱਸਡੀਐੱਮ ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

 

The post ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ’ਚ ਲੱਗਣਗੇ ਤੀਆਂ ਦੇ ਮੇਲੇ’ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …