Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਰਾਜਸੀ ਆਗੂ ਸੇਠ ਸਤਪਾਲ ਮੱਲ ਦਾ ਦੇਹਾਂਤ ਹੋ ਗਿਆ ਹੈ। ਇਸ ਨਾਲ ਸਿਆਸੀ ਜਗਤ ਵਿੱਚ ਸੋਗ ਦਾ ਮਾਹੌਲ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਰਹੇ ਸੇਠ ਸਤਪਾਲ ਮੱਲ ਨੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਸੁੰਦਰੀਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ।
ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 16 ਫਰਵਰੀ ਨੂੰ ਦੁਪਹਿਰ 1 ਵਜੇ ਜਬੋਵਾਲ ਆਬਾਦੀ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ। ਲੈਦਰ ਕਾਰੋਬਾਰ ਨਾਲ ਜੁੜੇ ਸੇਠ ਸਤਪਾਲ ਮੱਲ ਦੇ ਦਿਹਾਂਤ ‘ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News