Punjab News: ਕਾਫੀ ਲੰਮੇਂ ਸਮੇਂ ਤੋਂ ਬਾਅਦ ਲੁਧਿਆਣਾ ਵਿੱਚ ਏਅਰਪੋਰਟ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਭਲਕੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ (Halwara International Airport) ਦਾ ਵਰਚੂਅਲੀ ਉਦਘਾਟਨ ਕਰਨਗੇ। ਹਵਾਈ ਅੱਡਾ ਟਰਮੀਨਲ (Airport Terminal) ਹੁਣ ਪੂਰੀ ਤਰ੍ਹਾਂ ਬਣ ਕੇ ਤਿਆਰ ਹੋ ਗਿਆ ਹੈ। ਇਸ ਨਾਲ ਲੁਧਿਆਣਾ ਦੇ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਵਿਦੇਸ਼ਾਂ ਵਿੱਚ ਜਾਂ ਦਿੱਲੀ, ਮੁੰਬਈ ਅਤੇ ਕੋਲਕਾਤਾ ਵਰਗੇ ਹੋਰ ਰਾਜਾਂ ਵਿੱਚ ਜਾਣ ਵਾਲੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।
ਹੁਣ, ਇਸ ਹਵਾਈ ਅੱਡੇ (Halwara International Airport) ਨੂੰ ਲੈਕੇ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendara Modi) ਵਲੋਂ ਉਦਘਾਟਨ ਕੀਤੇ ਜਾਣ ਤੋਂ ਲਗਭਗ ਇੱਕ ਮਹੀਨੇ ਬਾਅਦ ਇਸ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋ ਜਾਣਗੀਆਂ।
ਫਲਾਈਟਾਂ ਦਾ ਸ਼ਡਿਊਲ ਹੋਇਆ ਜਾਰੀ
ਏਅਰ ਇੰਡੀਆ ਐਕਸਪ੍ਰੈਸ (Air India Express) ਮਾਰਚ ਦੇ ਪਹਿਲੇ ਹਫ਼ਤੇ ਦਿੱਲੀ ਤੋਂ ਲੁਧਿਆਣਾ (Ludhiana) ਲਈ ਉਡਾਣਾਂ ਸ਼ੁਰੂ ਕਰੇਗੀ। ਇਹ ਉਡਾਣਾਂ ਰੋਜ਼ਾਨਾ ਦੋ ਵਾਰ ਚੱਲਣਗੀਆਂ। ਇਸਦੀ ਪੁਸ਼ਟੀ ਪੰਜਾਬ ਸਿਵਲ ਏਵੀਏਸ਼ਨ ਸਕੱਤਰ ਸੋਨਾਲੀ ਗਿਰੀ ਨੇ ਕੀਤੀ।
ਇਸ ਤੋਂ ਸਾਫ ਹੋ ਗਿਆ ਹੈ ਕਿ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ (Halwara International Airport) ਤੋਂ ਦਿੱਲੀ ਲਈ ਉਡਾਣਾਂ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋਣਗੀਆਂ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1 ਫਰਵਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰਨ ਤੋਂ ਲਗਭਗ ਇੱਕ ਮਹੀਨਾ ਬਾਅਦ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਹਵਾਈ ਫੌਜ ਦੀਆਂ ਪ੍ਰਵਾਨਗੀਆਂ ਅਤੇ ਹੋਰ ਰਸਮੀ ਕਾਰਵਾਈਆਂ ਕਾਰਨ ਉਡਾਣਾਂ ਦੀ ਸ਼ੁਰੂਆਤ ਵਿੱਚ ਲਗਭਗ ਇੱਕ ਮਹੀਨਾ ਦੇਰੀ ਹੋਵੇਗੀ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News