Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ 17 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦਾ ਹੈਡ ਕੁਆਰਟਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ (DDPO) ਦਫ਼ਤਰ ਪਟਿਆਲਾ ਬਣਾਇਆ ਗਿਆ ਹੈ।
ਇਸ ਕਾਰਨ ਹੋਈ ਕਾਰਵਾਈ
ਮੁਅੱਤਲੀ ਦੌਰਾਨ ਉਕਤ ਪੰਚਾਇਤ ਸਕੱਤਰ ਗੁਜਾਰਾ ਭੱਤਾ ਲੈਣ ਲਈ ਪਹਿਲਾਂ ਸ਼ਰਟੀਫਿਕੇਟ ਜ਼ਮਾਂ ਕਰਵਾਉਣਗੇ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹ ਕਾਰਵਾਈ ਉਕਤ ਪੰਚਾਇਤ ਸਕੱਤਰਾਂ ਵੱਲੋਂ ਬਿਨਾ ਆਗਿਆ ਤੋਂ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਦੇ ਦੋਸ਼ਾਂ ਹੇਠ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News